30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ’ਚ ਇੰਟਰ- ਹਾਊਸ ਭਾਸ਼ਨ ਮੁਕਾਬਲਾ ਕਰਵਾਇਆ

ਸੁਲਤਾਨਪੁਰ ਲੋਧੀ 29 ਅਕਤੂਬਰ (ਥਿੰਦ, ਨਰੇਸ਼ ਹੈਪੀ)-ਵਿਦਿਆਰਥੀਆਂ ਵਿੱਚ ਮਾਂ ਬੋਲੀ ਪ੍ਰਤੀ ਪਿਆਰ ਪੈਦਾ ਕਰਨ ਦੇ ਮਨੋਰਥ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਇੰਟਰ-ਹਾਊਸ ਪੰਜਾਬੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ।

ਅਜੀਤ ਡੈਸਕ 30-10-2026
ਸੁਲਤਾਨਪੁਰ ਲੋਧੀ 29 ਅਕਤੂਬਰ (ਥਿੰਦ, ਨਰੇਸ਼ ਹੈਪੀ)-ਵਿਦਿਆਰਥੀਆਂ ਵਿੱਚ ਮਾਂ ਬੋਲੀ ਪ੍ਰਤੀ ਪਿਆਰ ਪੈਦਾ ਕਰਨ ਦੇ ਮਨੋਰਥ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਅੱਠਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਰਮਿਆਨ ਇੰਟਰ-ਹਾਊਸ ਪੰਜਾਬੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਆਤਮ-ਵਿਸ਼ਵਾਸ ਅਤੇ ਭਾਸ਼ਣ ਕਲਾ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀ ਸੁਖਮਨਜੀਤ ਕੌਰ ਪਹਿਲੇ ਅਤੇ ਹਰਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ ਲ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੀ ਹਰਗੁਣ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਅਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਮਾਂ-ਬੋਲੀ ਪੰਜਾਬੀ ਪ੍ਰਤੀ ਮਾਣ ਅਤੇ ਸਤਿਕਾਰ ਦੀ ਭਾਵਨਾ ਵੀ ਪੈਦਾ ਕਰਦੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ 26 ਨਵੰਬਰ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ : ਬਾਬਾ ਲੀਡਰ ਸਿੰਘ ਸ੍ਰੀ ਗੁਰੂ ਨਾਨਕ ਦੇ... ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।