30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਾਨਸਾ ਵਿਖੇ ਪੁਲਿਸ ਬੁਰਛਾਗਰਦੀ ਦੀ ਨਿੰਦਾ

ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮਾਨਸਾ ਵਿਖੇ ਪੁਲਿਸ ਵਲੋਂ ਚਿੱਟੇ ਨਾਲ ਮਰੇ ਭੰਮੇ ਕਲਾਂ ਦੇ ਨੌਜਵਾਨ ਦੀ ਮ੍ਰਿਤਕ ਦੇਹ ਜ਼ਬਰੀ ਖੋਹਣ, ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸ਼ਾਂਤਮਈ ਮੋਰਚੇ ਦੀ ਅਗਵਾਈ ਕਰ ਰਹੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਰਵਿੰਦਰ ਕੌਰ ਅਤੇ ਹੋਰਨਾਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਅਤੇ ਲੋਕਾਂ ਉੱਤੇ ਅੰਨ੍ਹੀ ਬੁਰਛਾਗਰਦੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਅਤੇ ਭਡ਼ਕਾਉਣ ਲਈ ਕੀਤੀਆਂ ਜਾ ਰਹੀਆਂ ਇਨ੍ਹਾਂ ਤਾਨਾਸ਼ਾਹੀ ਕਾਰਵਾਈਆਂ ’ਤੇ ਝਾਡ਼ੂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਲੋਕਾਂ ’ਤੇ ਕੀ ਤਾ ਜਾ ਰਿਹਾ ਤਸ਼ੱਦਦ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੈ।

ਅਜੀਤ ਡੈਸਕ 30-10-2026

ਪਿਛਲੀ ਖ਼ਬਰ ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ ਲੇਖ ਰਚਨਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਵਿਖੇ 26 ਨਵੰਬਰ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ : ਬਾਬਾ ਲੀਡਰ ਸਿੰਘ ਸ੍ਰੀ ਗੁਰੂ ਨਾਨਕ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।