30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ

ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਕ ਬਜਾਜ ਭੱਠਾ ਵਿਖੇ ਵਿਦਿਆਰਥੀਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰ ਪੈਦਾ ਕਰਨ ਦੇ ਉਦੇਸ਼ ਨਾਲ ”ਨੈਤਿਕ ਸਿੱਖਿਆ” ਉੱਤੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਅਤੇ ਆਏ ਹੋਏ ਮਹਿਮਾਨਾਂ ਦੁਆਰਾ ਸ਼ਮਾ ਰੋਸ਼ਨ ਕਰਕੇ ਕੀਤੀ ਗਈ।

ਅਜੀਤ ਡੈਸਕ 30-10-2026
ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਕ ਬਜਾਜ ਭੱਠਾ ਵਿਖੇ ਵਿਦਿਆਰਥੀਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰ ਪੈਦਾ ਕਰਨ ਦੇ ਉਦੇਸ਼ ਨਾਲ ”ਨੈਤਿਕ ਸਿੱਖਿਆ” ਉੱਤੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਅਤੇ ਆਏ ਹੋਏ ਮਹਿਮਾਨਾਂ ਦੁਆਰਾ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਇਸ ਮੌਕੇ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਦਿਲਬਾਗ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਦੌਰ ਵਿੱਚ ਡਿਜੀਟਲ ਭੀਡ਼ ਅਤੇ ਭੱਜ-ਦੌਡ਼ ਭਰੀ ਜ਼ਿੰਦਗੀ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ, ਗੁਰੂਆਂ ਅਤੇ ਵੱਡਿਆਂ ਦਾ ਆਦਰ ਕਰਨ ਅਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਦੀ ਪੇ੍ਰਰਨਾ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਸਬੰਧੀ ਪ੍ਰੇਰਨਾ ਦਿੱਤੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਮੂਹ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਵਾਟਾਂਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਹੋਰ ਸਾਮਾਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।