31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬਰੈੱਡ ਫ਼ੈਕਟਰੀ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬਰੈੱਡ ਫ਼ੈਕਟਰੀ ਨੇਡ਼ੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਦੇ ਏ.

ਅਜੀਤ ਡੈਸਕ 31-10-2026
ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬਰੈੱਡ ਫ਼ੈਕਟਰੀ ਨੇਡ਼ੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰੈੱਡ ਫ਼ੈਕਟਰੀ ਨੇਡ਼ੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ’ ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਆਸ ਪਾਸ ਦੇ ਲੋਕਾਂ ਕੋਲੋਂ ਲਾਸ਼ ਦੀ ਸ਼ਨਾਖ਼ਤ ਕਰਨ ਲਈ ਪੁੱਛਗਿੱਛ ਕੀਤੀ ਗਈ ਪਰ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ। ਜਿਸ ’ਤੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਸ਼ਨਾਖ਼ਤ ਲਈ ਰਖਵਾ ਦਿੱਤੀ ਗਈ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਢਿਲਵਾਂ ਦਾ ਸਾਲਾਨਾ ਕਬੱਡੀ ਕੱਪ 14 ਅਤੇ 15 ਨਵੰਬਰ ਨੂੰ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।