01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕੁਲਵਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਸਹਿਕਾਰੀ ਸਭਾ ਸੱਧੂਵਾਲ ਦੇ ਪ੍ਰਧਾਨ

ਸੁਲਤਾਨਪੁਰ ਲੋਧੀ, 31 ਅਕਤੂਬਰ (ਨਰੇਸ਼ ਹੈਪੀ)-ਸਹਿਕਾਰੀ ਸਭਾ ਸੱਧੂਵਾਲ ਦੀ ਇੱਕ ਜ਼ਰੂਰੀ ਮੀਟਿੰਗ ਸਭਾ ਦੇ ਦਫ਼ਤਰ ਵਿਖੇ ਹੋਈ ਜਿਸ ਵਿੱਚ ਪ੍ਰਧਾਨ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਚੋਣ ਦੇ ਅਧਿਕਾਰ ਸੂਰਤ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਦਿੱਤੇ ਗਏ।

ਅਜੀਤ ਡੈਸਕ 01-11-2026
ਸੁਲਤਾਨਪੁਰ ਲੋਧੀ, 31 ਅਕਤੂਬਰ (ਨਰੇਸ਼ ਹੈਪੀ)-ਸਹਿਕਾਰੀ ਸਭਾ ਸੱਧੂਵਾਲ ਦੀ ਇੱਕ ਜ਼ਰੂਰੀ ਮੀਟਿੰਗ ਸਭਾ ਦੇ ਦਫ਼ਤਰ ਵਿਖੇ ਹੋਈ ਜਿਸ ਵਿੱਚ ਪ੍ਰਧਾਨ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਚੋਣ ਦੇ ਅਧਿਕਾਰ ਸੂਰਤ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਦਿੱਤੇ ਗਏ। ਇਸ ਮੌਕੇ ਗਿਆਨ ਸਿੰਘ ਨੇ ਪ੍ਰਧਾਨ ਵਜੋਂ ਕੁਲਵਿੰਦਰ ਸਿੰਘ ਸੱਧੂਵਾਲ ਦੇ ਨਾਮ ਦੀ ਤਜਵੀਜ਼ ਪੇਸ਼ ਕੀਤੀ ਜਿਸ ਤੇ ਸਮੂਹ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ ਅਤੇ ਕੁਲਵਿੰਦਰ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਮੀਤ ਪ੍ਰਧਾਨ ਲਈ ਬਰਿੰਦਰ ਸਿੰਘ ਨੇ ਜਸਬੀਰ ਸਿੰਘ ਦੇ ਨਾਮ ਦੀ ਤਜਵੀਜ਼ ਰੱਖੀ ਜਿਸ ਤੇ ਵੀ ਸਾਰਿਆਂ ਨੇ ਸਹਿਮਤੀ ਪ੍ਰਗਟਾਈ। ਇਸ ਤਰ੍ਹਾਂ ਜਸਬੀਰ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਸੂਰਤ ਸਿੰਘ, ਗਿਆਨ ਸਿੰਘ, ਹਰਬਿੰਦਰ ਸਿੰਘ, ਪਿਆਰਾ ਲਾਲ, ਜਸਵਿੰਦਰ ਸਿੰਘ ਅਤੇ ਬਰਿੰਦਰ ਸਿੰਘ ਨੂੰ ਸਰਬ ਸੰਮਤੀ ਨਾਲ ਕਮੇਟੀ ਮੈਂਬਰ ਚੁਣਿਆ ਗਿਆ। ਨਗਰ ਵਾਸੀਆਂ ਵੱਲੋਂ ਨਵ ਨਿਯੁਕਤ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦਾ ਹਾਰ ਪਾ ਕੇ ਸਨਮਾਨ ਕੀਤਾ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਨੇ ਸਮੂਹ ਮੈਂਬਰ ਸਾਹਿਬਾਨ ਅਤੇ ਨਗਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਵਾਇਆ ਕਿ ਉਹ ਸਹਿਕਾਰੀ ਸਭਾ ਸੱਧੂਵਾਲ ਨੂੰ ਹੋਰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸਹਿਕਾਰੀ ਸਭਾ ਵਿੱਚ ਆਉਣ ਵਾਲੇ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਵਾਸੀ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪ੍ਰਤਾਪ ਸਿੰਘ ਮੋਮੀ, ਬਲਵੰਤ ਸਿੰਘ ਸੁਲਤਾਨਪੁਰੀ, ਸਾਬਕਾ ਸਰਪੰਚ ਸ਼ਤਾਬਗਡ਼ ਹਰਬੀਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਉਤਸਵ ਸੰਬੰਧੀ 11ਵਾਂ ਸਾਲਾਨਾ ਸਮਾਗਮ ਅੱਜ-ਬਾਬਾ ਹਰਜੀਤ ਸਿੰਘ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੇ ਤਾਬੂਤ ਦਾ ਆਖ਼ਰੀ ਕਿੱਲ ਬਣੇਗੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ : ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।