01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੁਰੱਖਿਅਤ ਬਚਪਨ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਲੀਗਲ ਏਡ ਦੇ ਵਕੀਲਾਂ ਵਲੋਂ ਸੈਮੀਨਾਰ ਲਗਾਇਆ

ਭੁਲੱਥ, 31 ਅਕਤੂਬਰ (ਮੇਹਰ ਚੰਦ ਸਿੱਧੂ)-ਬੱਚਿਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅੰਦਰ ਲਗਾਤਾਰ ਸੈਮੀਨਾਰ ਲਗਾਏ ਜਾਣਗੇ । ਇਹ ਪ੍ਰਗਟਾਵਾ ਲੀਗਲ ਏਡ ਦੇ ਵਕੀਲ ਸੁਖਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸਕੂਲ ਦੇ ਬੱਚਿਆਂ ਨੂੰ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਲੀਗਲ ਏਡ ਦੇ ਵਕੀਲ ਸਾਹਿਬਾਨ ਵਲੋਂ ਲਗਾਏ ਗਏ ਸੈਮੀਨਾਰ ਦੌਰਾਨ ਸਕੂਲ ਸਟਾਫ਼ ਮੈਂਬਰਾਂ ਨਾਲ। ਤਸਵੀਰ: ਮੇਹਰ ਚੰਦ ਸਿੱਧੂ 01-11-2026
ਭੁਲੱਥ, 31 ਅਕਤੂਬਰ (ਮੇਹਰ ਚੰਦ ਸਿੱਧੂ)-ਬੱਚਿਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅੰਦਰ ਲਗਾਤਾਰ ਸੈਮੀਨਾਰ ਲਗਾਏ ਜਾਣਗੇ । ਇਹ ਪ੍ਰਗਟਾਵਾ ਲੀਗਲ ਏਡ ਦੇ ਵਕੀਲ ਸੁਖਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸਕੂਲ ਦੇ ਬੱਚਿਆਂ ਨੂੰ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਤਹਿਤ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ, ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਬਾਰੇ, ਵਿਦਿਆਰਥੀਆਂ ਦੇ ਹੱਕ ਹਕੂਕਾਂ ਸਬੰਧੀ ਤੇ ਸਕੂਲਾਂ ਅੰਦਰ ਬੱਚਿਆਂ ਦੀ ਸੁਰੱਖਿਆ ਵਾਸਤੇ ਜਾਗਰੂਕ ਕਰਨਾ ਸੈਮੀਨਾਰ ਲਗਾਉਣ ਦਾ ਮੁੱਖ ਏਜੰਡਾ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਭੁਲੱਥ ਦੇ ਲੀਗਲ ਏਡ ਦੇ ਵਕੀਲ ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਧੁਰਵ ਗੁਪਤਾ, ਐਡਵੋਕੇਟ ਸਰਬਜੀਤ ਕੌਰ ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਹਰਪ੍ਰੀਤ ਕੌਰ, ਐਡਵੋਕੇਟ ਦੀਪਕਾ ਸਹੋਤਾ, ਐਡਵੋਕੇਟ ਸੁਮਨਜੀਤ ਕੌਰ, ਐਡਵੋਕੇਟ ਅਮਨਦੀਪ ਕੌਰ, ਪੈਰਾ ਲੀਗਲ ਵਲੰਟੀਅਰ ਲਵਪ੍ਰੀਤ ਸਿੰਘ, ਸੱਤਿਆ ਕੌਰ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਪ੍ਰੀਤ ਕੁਮਾਰ, ਜਸਕਰਨ ਸਿੰਘ, ਨਕਿਤਾ, ਰਮਨਦੀਪ ਕੌਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦਾ ਸਮੂਹ ਸਟਾਫ਼ ਪ੍ਰਿੰਸੀਪਲ ਜਗਤਾਰ ਸਿੰਘ , ਗੁਰਪ੍ਰਤਾਪ ਸਿੰਘ , ਡਾ: ਧਿਆਨ ਸਿੰਘ, ਵਰਿੰਦਰਪ੍ਰੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਨਵੀਨਤਾ, ਨੀਲਮ ਰਾਣੀ, ਸੁਮਨ ਬਜਾਜ, ਮੋਨਿਕਾ ਰਾਣੀ, ਰੋਜੀ ਅਟਵਾਲ, ਰੀਤੂ ਸਿੰਘ, ਮਹਿੰਦਰ ਪਾਲ, ਪਵਨਦੀਪ ਕੌਰ, ਚਰਨਜੀਤ ਕੌਰ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਤੇ ਜੋਤੀ ਹਾਜ਼ਰ ਸਨ ।
ਪਿਛਲੀ ਖ਼ਬਰ ਘਰ ਬੈਠੇ ਕਰੋ ਸਵੈ-ਗਣਨਾ, ਬਣੋ ਮਰਦਮਸ਼ੁਮਾਰੀ 2027 ਦੇ ਭਾਗੀਦਾਰ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਹੋਦਿਆ ਅੰਤਰ ਸਕੂਲ ਨੁੱਕਡ਼ ਨਾਟਕ ਦੇ ਮੁਕਾਬਲੇ ’ਚ ਦੂਜਾ ਸਥਾਨ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।