ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਕਪੂਰਥਲਾ, 1 ਨਵੰਬਰ (ਸਡਾਨਾ)-ਕੌਮੀ ਏਕਤਾ ਦਿਵਸ ਦੇ ਮੌਕੇ ’ਤੇ ਫਾਰ ਦਾ ਪੀਪਲ ਸਮਾਜ ਸੇਵੀ ਸੰਸਥਾ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਸੰਵਿਧਾਨ ਰਾਸ਼ਟਰਵਾਦ, ਕੌਮੀ ਏਕਤਾ ਤੇ ਭਾਰਤੀ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਦੇ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਸਬੰਧੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
02-11-2026