02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੀਤ, ਜਲੰਧਰ ਸਮੇਂ ਸਿਰ ਹਸਪਤਾਲ ਪਹੁੰਚਣ ਨਾਲ ਸਟ੍ਰੋਕ ਕਾਰਨ ਹੋਣ ਵਾਲੀ ਅਪੰਗਤਾ ਤੋਂ ਬਚਾਅ ਸੰਭਵ-ਡਾ. ਰਾਜੀਵ ਪਰਾਸ਼ਰ ਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅੱਜ ਦੀ ਭੱਜ-ਦੌਡ਼ ਭਰੀ ਜ਼ਿੰਦਗੀ, ਖਾਣ-ਪੀਣ ਦੀਆਂ ਗਲਤ ਆਦਤਾਂ ਤੇ ਬਦਲਦੀ ਜੀਵਨ ਸ਼ੈਲੀ ਕਾਰਨ ਸਟ੍ਰੋਕ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਸਟ੍ਰੋਕ ਇੱਕ ਗੰਭੀਰ ਸਿਹਤ ਸਮੱਸਿਆ ਹੈ, ਜਿਸ ’ਚ ਦਿਮਾਗ ਨੂੰ ਖ਼ੂਨ ਦੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ।

ਵਿਸ਼ਵ ਸਟ੍ਰੋਕ ਦਿਵਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਚ ਕਰਵਾਏ ਜਾਗਰੂਕਤਾ ਸੈਮੀਨਾਰ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਤੇ ਹੋਰ ਸਟਾਫ਼ ਮੈਂਬਰ ਪੰਫਲੇਟ ਰਾਹੀਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ। ਤਸਵੀਰ : ਤਿਲਕਰਾਜ 02-11-2026
ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅੱਜ ਦੀ ਭੱਜ-ਦੌਡ਼ ਭਰੀ ਜ਼ਿੰਦਗੀ, ਖਾਣ-ਪੀਣ ਦੀਆਂ ਗਲਤ ਆਦਤਾਂ ਤੇ ਬਦਲਦੀ ਜੀਵਨ ਸ਼ੈਲੀ ਕਾਰਨ ਸਟ੍ਰੋਕ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਸਟ੍ਰੋਕ ਇੱਕ ਗੰਭੀਰ ਸਿਹਤ ਸਮੱਸਿਆ ਹੈ, ਜਿਸ ’ਚ ਦਿਮਾਗ ਨੂੰ ਖ਼ੂਨ ਦੀ ਸਪਲਾਈ ਪ੍ਰਭਾਵਿਤ ਹੋ ਜਾਂਦੀ ਹੈ। ਜੇਕਰ ਇਸ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਕੇ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਤਾਂ ਜਾਨ ਬਚਾਉਣ ਦੇ ਨਾਲ-ਨਾਲ ਸਰੀਰਕ ਅਪੰਗਤਾ ਤੋਂ ਵੀ ਬਚਾਅ ਸੰਭਵ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੇ ਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਵਲ ਹਸਪਤਾਲ ’ਚ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਟ੍ਰੋਕ ਦੇ ਮਾਮਲੇ ’ਚ ਹਰ ਮਿੰਟ ਬੇਹੱਦ ਕੀਮਤੀ ਹੁੰਦਾ ਹੈ। ਇਲਾਜ ਵਿਚ ਦੇਰੀ ਹੋਣ ਨਾਲ ਮਰੀਜ਼ ਨੂੰ ਸਰੀਰਕ ਅਪੰਗਤਾ, ਬੋਲਣ ਤੇ ਸਮਝਣ ਵਿਚ ਮੁਸ਼ਕਲ ਜਾਂ ਹੋਰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਟ੍ਰੋਕ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਅਜਿਹੀ ਸਥਿਤੀ ਵਿਚ ਤੁਰੰਤ ਹਸਪਤਾਲ ਪਹੁੰਚਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਐਨ.ਸੀ.ਡੀ. ਪ੍ਰੋਗਰਾਮ ਤਹਿਤ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਤੇ ਸਟ੍ਰੋਕ ਸਮੇਤ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਜ਼ਿਲ੍ਹਾ ਸਿਵਲ ਹਸਪਤਾਲ ਦੇ ਕਮਰਾ ਨੰਬਰ 52 ਵਿਚ ਕੀਤੀ ਜਾਂਦੀ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਯੋਗ ਮਰੀਜ਼ਾਂ ਨੂੰ ਮੁਫ਼ਤ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ (ਐਮ.ਡੀ. ਮੈਡੀਸਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟ੍ਰੋਕ ਦੇ ਮਰੀਜ਼ ਲਈ ਸ਼ੁਰੂਆਤੀ ਸਾਢੇ ਚਾਰ ਘੰਟੇ ਇਲਾਜ ਦੇ ਪੱਖੋਂ ਬੇਹੱਦ ਮਹੱਤਵਪੂਰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਲੱਛਣ ਸਾਹਮਣੇ ਆਉਣ ’ਤੇ ਘਰੇਲੂ ਨੁਸਖ਼ਿਆਂ ਜਾਂ ਝੋਲਾ-ਛਾਪ ਡਾਕਟਰਾਂ ਦੇ ਚੱਕਰ ਵਿਚ ਪੈਣ ਦੀ ਬਜਾਏ ਤੁਰੰਤ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਲੋਕਾਂ ਨੂੰ ਪੰਫਲੇਟ ਰਾਹੀਂ ਵੀ ਜਾਗਰੂਕ ਕੀਤਾ ਗਿਆ। ਸੈਮੀਨਾਰ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ, ਡੀ.ਪੀ.ਐਮ. ਵਿਨੇ ਮੱਲ੍ਹਣ, ਐਮ.ਐਂਡ.ਈ.ਓ. ਰਾਮ ਸਿੰਘ, ਸਟਾਫ਼ ਨਰਸ ਐਨ.ਸੀ.ਡੀ. ਗੁਰਪ੍ਰੀਤ ਕੌਰ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀ.ਸੀ.ਸੀ. ਜੋਤੀ ਅਨੰਦ, ਸੰਤੋਸ਼ ਕੁਮਾਰੀ ਅਤੇ ਗੁਰਵਿੰਦਰ ਸਿੰਘ ਚੰਦੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਪਿੰਡ ਰਾਮਗਡ਼੍ਹ ਤੇ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਇਕਾਈਆਂ ਦਾ ਗਠਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਬਾਰੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।