02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਗਵਾਨ ਵਾਲਮੀਕਿ ਤੀਰਥ ਅਸਥਾਨ ਨੂੰ ਵਿਸ਼ਵ ਪੱਧਰੀ ਧਾਰਮਿਕ ਕੇਂਦਰ ਵਜੋਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਦੇ ਯਤਨ ਸ਼ਲਾਘਾਯੋਗ-ਗਗਨਦੀਪ ਸਿੰਘ

ਸੁਲਤਾਨਪੁਰ ਲੋਧੀ, 1 ਨਵੰਬਰ (ਥਿੰਦ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਬਾਬਾ ਪ੍ਰਗਟ ਨਾਥ ਜੀ ਦੀ ਅਗਵਾਈ ਹੇਠ ਉਚੇਚੇ ਤੌਰ ’ਤੇ ਪਹੁੰਚੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਪੂਰੀ ਸ੍ਰਿਸ਼ਟੀ ਲਈ ਮਾਰਗਦਰਸ਼ਕ ਹਨ ਤੇ ਹਰ ਮਨੁੱਖ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਂਦੇ ਹੋਏ ਸਚਾਈ ਤੇ ਚੱਲਣਾ ਚਾਹੀਦਾ ਹੈ, ਜਿਸ ਨਾਲ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਮਜ਼ਬੂਤ ਹੋਵੇਗੀ।

ਅਜੀਤ ਡੈਸਕ 02-11-2026
ਸੁਲਤਾਨਪੁਰ ਲੋਧੀ, 1 ਨਵੰਬਰ (ਥਿੰਦ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਬਾਬਾ ਪ੍ਰਗਟ ਨਾਥ ਜੀ ਦੀ ਅਗਵਾਈ ਹੇਠ ਉਚੇਚੇ ਤੌਰ ’ਤੇ ਪਹੁੰਚੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ਪੂਰੀ ਸ੍ਰਿਸ਼ਟੀ ਲਈ ਮਾਰਗਦਰਸ਼ਕ ਹਨ ਤੇ ਹਰ ਮਨੁੱਖ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਂਦੇ ਹੋਏ ਸਚਾਈ ਤੇ ਚੱਲਣਾ ਚਾਹੀਦਾ ਹੈ, ਜਿਸ ਨਾਲ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਭਗਵਾਨ ਵਾਲਮੀਕ ਜੀ ਦੇ ਤੀਰਥ ਅਸਥਾਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ 10.54 ਕਰੋਡ਼ ਰੁਪਏ ਦੀ ਲਾਗਤ ਨਾਲ ਜੋ ਇਤਿਹਾਸਕ ਕਾਰਜ ਕਰਵਾਏ ਗਏ, ਉਹ ਆਪਣੇ ਆਪ ’ਚ ਮਿਸਾਲ ਹਨ। ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਖ਼ਤਰਨਾਕ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਵਿਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੀ ਬਾਂਹ ਫਡ਼ਦਿਆਂ ਉਨ੍ਹਾਂ ਦੇ ਮੁਡ਼ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਭਾਰਤ ’ ਚ ਅਤਿ - ਗਰੀਬੀ ’ ਚ ਆਈ ਗਿਰਾਵਟ - ਰਿਪੋਰਟ ਅਗਲੀ ਖ਼ਬਰ ਕਾਰ ਤੇ ਕੰਬਾਈਨ ਦੀ ਟੱਕਰ ਵਿਚ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।