04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲੇ ਮਹੀਨੇ ਹੱਲ ਕਰਾਂਗੇ ਸੰਵਿਧਾਨ ਚੌਂਕ ਤੇ ਸ਼ਹੀਦ ਭਗਤ ਸਿੰਘ ਚੌਂਕ ਦਾ ਮਸਲਾ-ਖੁਰਾਣਾ

ਫਗਵਾਡ਼ਾ, 3 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਫਗਵਾਡ਼ਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਤੇ ਹੁਣ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ, ਸੁਖ-ਸ਼ਾਂਤੀ ਤੇ ਖ਼ੁਸ਼ਹਾਲੀ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਫਗਵਾਡ਼ਾ ’ਚ ਸੰਵਿਧਾਨ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਦਾ ਮਸਲਾ ਅਕਾਲੀ ਸਰਕਾਰ ਤੋਂ ਬਾਅਦ 2018 ਵਿਚ ਭਖਿਆ ਜਦੋਂ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲੇ ਮਹੀਨੇ ਹੱਲ ਕਰਾਂਗੇ ਸੰਵਿਧਾਨ ਚੌਂਕ ਤੇ ਸ਼ਹੀਦ ਭਗਤ ਸਿੰਘ ਚੌਂਕ ਦਾ ਮਸਲਾ-ਖੁਰਾਣਾ 04-11-2026
ਫਗਵਾਡ਼ਾ, 3 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਫਗਵਾਡ਼ਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਤੇ ਹੁਣ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ, ਸੁਖ-ਸ਼ਾਂਤੀ ਤੇ ਖ਼ੁਸ਼ਹਾਲੀ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਫਗਵਾਡ਼ਾ ’ਚ ਸੰਵਿਧਾਨ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਦਾ ਮਸਲਾ ਅਕਾਲੀ ਸਰਕਾਰ ਤੋਂ ਬਾਅਦ 2018 ਵਿਚ ਭਖਿਆ ਜਦੋਂ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਸੀ। ਜੇਕਰ ਕਾਂਗਰਸ ਚਾਹੁੰਦੀ ਤਾਂ ਉਸੇ ਸਮੇਂ ਮਸਲੇ ਦਾ ਸ਼ਾਂਤੀ-ਪੂਰਨ ਹੱਲ ਕਰ ਸਕਦੀ ਸੀ, ਪਰ ਸਿਆਸੀ ਨਫ਼ੇ-ਨੁਕਸਾਨ ਵਿਚ ਫਸੀ ਰਹੀ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੰਜ ਸਾਲ ਤੱਕ ਇਸ ਮਸਲੇ ਨੂੰ ਹੱਲ ਨਹੀਂ ਕੀਤਾ ਤੇ ਸੱਤਾ ਧਿਰ ਦੇ ਆਗੂਆਂ ਵਲੋਂ ਜਾਤੀਗਤ ਤਣਾਅ ਨੂੰ ਹਵਾ ਦਿੱਤੀ ਜਾਂਦੀ ਰਹੀ। ਖੁਰਾਣਾ ਨੇ ਕਿਹਾ ਕਿ ਫਗਵਾਡ਼ਾ ਸ਼ਹਿਰ ’ਚ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੰਵਿਧਾਨ ਚੌਂਕ ਤੇ ਸ਼ਹੀਦ ਭਗਤ ਸਿੰਘ ਚੌਂਕ ਨਾਲ ਸਬੰਧਿਤ ਚੱਲ ਰਹੇ ਵਿਵਾਦ ਨੂੰ ਸਰਕਾਰ ਦੇ ਪਹਿਲੇ ਮਹੀਨੇ ਦੇ ਅੰਦਰ-ਅੰਦਰ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਕਿਸੇ ਇੱਕ ਧਿਰ ਦੀ ਜਿੱਤ ਜਾਂ ਹਾਰ ਦੇ ਰੂਪ ਵਿਚ ਨਹੀਂ, ਸਗੋਂ ਆਪਸੀ ਸਹਿਮਤੀ, ਸਤਿਕਾਰ ਅਤੇ ਸ਼ਹਿਰ ਦੇ ਸਾਂਝੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਕਾਬੂ ਅਗਲੀ ਖ਼ਬਰ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਪਾਂਸ਼ਟਾ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।