04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਫਗਵਾਡ਼ਾ ’ਚ 3 ਥਾਵਾਂ ’ਤੇ ਸੁੰਦਰ ਬਣਾਏ ਜਨਤਕ ਸਥਾਨ ਲੋਕਾਂ ਨੂੰ ਸਮਰਪਿਤ

ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੀ ਸੁੰਦਰਤਾ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਫਗਵਾਡ਼ਾ ਦੇ ਤਿੰਨ ਪ੍ਰਮੁੱਖ ਸਥਾਨਾਂ ’ਤੇ ਸੁੰਦਰ ਬਣਾਏ ਗਏ ਜਨਤਕ ਸਥਾਨ ਲੋਕਾਂ ਨੂੰ ਸਮਰਪਿਤ ਕੀਤੇ।

ਅਜੀਤ ਡੈਸਕ 04-11-2026
ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੀ ਸੁੰਦਰਤਾ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਮੰਗਲਵਾਰ ਨੂੰ ਫਗਵਾਡ਼ਾ ਦੇ ਤਿੰਨ ਪ੍ਰਮੁੱਖ ਸਥਾਨਾਂ ’ਤੇ ਸੁੰਦਰ ਬਣਾਏ ਗਏ ਜਨਤਕ ਸਥਾਨ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਸਥਾਨਾਂ ’ਚ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਮੰਦਰ ਨੇਡ਼ੇ, ਗੁਰੂ ਹਰਗੋਬਿੰਦ ਨਗਰ ਦੇ ਪ੍ਰਵੇਸ਼ ਦੁਆਰ ਅਤੇ ਮਾਡਲ ਟਾਊਨ ਦੇ ਪ੍ਰਵੇਸ਼ ਦੁਆਰ ’ਤੇ ਵਿਕਸਤ ਕੀਤੇ ਸਥਾਨ ਸ਼ਾਮਲ ਹਨ। ਡਾ.ਚੱਬੇਵਾਲ ਨੇ ਨਗਰ ਨਿਗਮ ਨਾਲ ਸਹਿਯੋਗ ਕਰਨ ਵਾਲੀਆਂ ਨਿੱਜੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਯੋਗਦਾਨ ਨਾਲ ਸ਼ਹਿਰ ਦੀ ਦਿੱਖ ’ਚ ਸੁਧਾਰ ਆਇਆ ਹੈ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸੁੰਦਰ ਵਾਤਾਵਰਨ ਮਿਲੇਗਾ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਨਿਗਮ ਦੇ ਮੁਲਾਜ਼ਮ ਆਪਣੀਆਂ ਮੰਗਾਂ ਨਾ ਮੰਨੇ ਜਾਣ ’ਤੇ 11 ਤੋਂ ਕਰਨਗੇ ਅਣਮਿਥੇ ਸਮੇਂ ਦੀ ਹਡ਼ਤਾਲ-ਗੋਪਾਲ ਥਾਪਰ ਨਗਰ ਪਾਲਿਕ... ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਚ ਪੰਜਾਬ ਦਿਵਸ ਸੰਬੰਧੀ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।