05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰਵਾਇਆ ਦੀਵਾਲੀ ਦੇ ਤਿਉਹਾਰ ਸਬੰਧੀ ਸਮਾਗਮ

ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ’ਚ ਦੀਵਾਲੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ’ਚ ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੇ ਆਰੰਭ ’ਚ ਉਨ੍ਹਾਂ ਵਿਤੀਵਧ ਢੰਗ ਨਾਲ ਮਾਤਾ ਲਕਸ਼ਮੀ ਦੀ ਆਰਤੀ ਕੀਤੀ ਤੇ ਬਾਅਦ ’ਚ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 05-11-2026
ਕਪੂਰਥਲਾ, 4 ਨਵੰਬਰ (ਅਮਰਜੀਤ ਕੋਮਲ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ’ਚ ਦੀਵਾਲੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ’ਚ ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੇ ਆਰੰਭ ’ਚ ਉਨ੍ਹਾਂ ਵਿਤੀਵਧ ਢੰਗ ਨਾਲ ਮਾਤਾ ਲਕਸ਼ਮੀ ਦੀ ਆਰਤੀ ਕੀਤੀ ਤੇ ਬਾਅਦ ’ਚ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਕਿਹਾ ਕਿ ਆਓ ਸੁਰੱਖਿਅਤ ਦੀਵਾਲੀ ਮਨਾਕੇ ਕੁਦਰਤ ਨੂੰ ਸੁੰਦਰ ਬਣਾਈਏ ਦਾ ਸੰਦੇਸ਼ ਦਿੱਤਾ । ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ. ਅਰਵਿੰਦਰ ਸਿੰਘ ਸੇਖੋਂ, ਪ੍ਰਿੰਸੀਪਲ ਡਾ. ਅਮਰਪ੍ਰੀਤ ਸਿੰਘ ਤੇ ਆਨੰਦ ਸਕੂਲ ਦੇ ਉਪ ਪ੍ਰਿੰਸੀਪਲ ਡਾ. ਦੀਪਕ ਅਰੋਡ਼ਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ’ਚ ਬੀ.ਟੈੱਕ ਡਿਪਲੋਮਾ ਇੰਜੀਨੀਅਰਿੰਗ, ਬੀ.ਸੀ.ਏ., ਬੀ.ਕਾਮ, ਬੀ.ਐਸ.ਸੀ. ਫੈਸ਼ਨ ਡਿਜਾਇਨ, ਬੀ.ਬੀ.ਏ., ਬੀ. ਵੋਕ (ਬਿਊਟੀ ਥਰੈਪੀ) ਤੇ ਬੀ.ਐਸ.ਸੀ. (ਐਮ.ਐਲ.ਐਸ.) ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਡੋਸਾ, ਟਿੱਕੀ, ਗੋਲ-ਗੱਪੇ, ਨਿਊਟਰੀ ਕੁਲਚਾ, ਨਿਊਡਲ, ਆਪਣੇ ਹੱਥਾਂ ਨਾਲ ਬਣਾਏ ਵੱਖ-ਵੱਖ ਤਰ੍ਹਾਂ ਦੇ ਸਜਾਵਟੀ ਸਮਾਨ ਜਿਵੇਂ ਕਿ ਰੰਗ ਬਰੰਗੀਆਂ ਲਡ਼ੀਆਂ ਤੇ ਸਜਾਵਟੀ ਦੀਵਿਆਂ ਦੇ ਸਟਾਲ ਲਗਾਏ ਗਏ। ਵਿਦਿਆਰਥੀਆਂ ਵਲੋਂ ਖ਼ੂਬਸੂਰਤ ਡਿਜ਼ਾਈਨਾਂ ਨਾਲ ਬਣਾਈ ਗਈ ਰੰਗੋਲੀ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਹੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਜੋ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਦੋਹਾਂ ਮਹਿਮਾਨਾਂ ਨੇ ਕਿਹਾ ਕਿ ਦੀਵਾਲੀ ਕੇਵਲ ਦੀਵਿਆਂ ਤੇ ਰੌਸ਼ਨੀ ਦਾ ਤਿਉਹਾਰ ਨਹੀਂ ਬਲਕਿ ਇਹ ਸਾਡੇ ਜੀਵਨ ਵਿਚੋਂ ਅਗਿਆਨਤਾ ਦੇ ਹਨ੍ਹੇਰੇ ਨੂੰ ਦੂਰ ਕਰਕੇ ਗਿਆਨ, ਸੱਚ ਤੇ ਸਦਭਾਵਨਾ ਦਾ ਨਵਾਂ ਸਵੇਰਾ ਲਿਆਉਣ ਦਾ ਸੰਕਲਪ ਹੈ। ਉਨ੍ਹਾਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਪਟਾਕਿਆਂ ਦੀ ਵਿਕਰੀ ਨਿਰਧਾਰਿਤ ਥਾਂ ’ਤੇ ਹੀ ਕਰਨ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਹੋਵੇਗੀ-ਐੱਸ.ਐੱਚ.ਓ. ਭੁ... ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 8 ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।