ਪੇਸ਼ੀ ਦੌਰਾਨ ਹਵਾਲਾਤੀ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਸੰਬੰਧੀ 2 ਵਿਰੁੱਧ ਕੇਸ ਦਰਜ
ਕਪੂਰਥਲਾ, 4 ਨਵੰਬਰ (ਸਡਾਨਾ)-ਪੇਸ਼ੀ ਤੋਂ ਜੇਲ ਵਾਪਸ ਆਏ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਸਿੰਘ ਨੇ ਦੱਸਿਆ ਕਿ ਹਵਾਲਾਤੀ ਸੰਦੀਪ ਕੁਮਾਰ ਵਾਸੀ ਮਕਸੂਦਾਂ ਜਲੰਧਰ ਦੀ ਜਦੋਂ ਡਿਉਡ਼ੀ ’ਤੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 52 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਅਜੀਤ ਡੈਸਕ
05-11-2026