05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ 32ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ

ਕਪੂਰਥਲਾ, 4 ਨਵੰਬਰ (ਸਡਾਨਾ)-ਵਿਦਿਆਰਥੀਆਂ ’ਚ ਵਿਗਿਆਨਕ ਦ੍ਰਿਸ਼ਟੀਕੋਣ, ਖੋਜੀ ਰੁਚੀਆਂ ਤੇ ਸਥਾਨਕ ਸਮੱਸਿਆਵਾਂ ਦੇ ਵਿਗਿਆਨਕ ਹੱਲ ਲੱਭਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ 32ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਵਿਚ ਜ਼ਿਲ੍ਹੇ ਦੇ 20 ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਦੇ ਨਾਲ ਭਾਗ ਲਿਆ।

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਖਡ਼ੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ, ਪ੍ਰਿੰਸੀਪਲ ਡਾ. ਬਲਦੇਵ ਸਿੰਘ, ਸੁਨੀਲ ਬਜਾਜ, ਪ੍ਰੋ. ਮਨਜਿੰਦਰ ਸਿੰਘ ਜੌਹਲ ਤੇ ਹੋਰ। ਤਸਵੀਰ : ਤਿਲਕਰਾਜ 05-11-2026
ਕਪੂਰਥਲਾ, 4 ਨਵੰਬਰ (ਸਡਾਨਾ)-ਵਿਦਿਆਰਥੀਆਂ ’ਚ ਵਿਗਿਆਨਕ ਦ੍ਰਿਸ਼ਟੀਕੋਣ, ਖੋਜੀ ਰੁਚੀਆਂ ਤੇ ਸਥਾਨਕ ਸਮੱਸਿਆਵਾਂ ਦੇ ਵਿਗਿਆਨਕ ਹੱਲ ਲੱਭਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ 32ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਵਿਚ ਜ਼ਿਲ੍ਹੇ ਦੇ 20 ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਦੇ ਨਾਲ ਭਾਗ ਲਿਆ। ਆਪਟੀਕਲ ਫਾਈਬਰ ਦੇ ਪਿਤਾਮਾ ਨਰਿੰਦਰ ਸਿੰਘ ਕਪਾਨੀ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰਹਿੰਦ ਖੂੰਹਦ ਪ੍ਰਬੰਧਨ, ਊਰਜਾ ਸੰਭਾਲ, ਪਾਣੀ ਦੀ ਸੰਭਾਲ, ਭੋਜਨ, ਖੇਤੀਬਾਡ਼ੀ ਅਤੇ ਸਿਹਤ ਦੇ ਨਾਲ-ਨਾਲ ਭਾਰਤੀ ਗਿਆਨ ਪ੍ਰਣਾਲੀ ਦੀ ਸਥਿਰ ਵਿਕਾਸ ਵਿਚ ਭੂਮਿਕਾ ਵਰਗੇ ਵਿਸ਼ਿਆਂ ’ਤੇ ਆਪਣੇ ਖੋਜ ਪ੍ਰੋਜੈਕਟ ਪੇਸ਼ ਕੀਤੇ। ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੀਆਂ ਸਮੱਸਿਆਵਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੇ ਸਥਾਨਕ ਤੇ ਵਿਗਿਆਨਕ ਹੱਲ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਬਲਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਕੋਆਰਡੀਨੇਟਰ ਐਕਟੀਵਿਟੀਜ਼ ਸੁਨੀਲ ਬਜਾਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਲਈ ਕਾਫੀ ਲਾਹੇਵੰਦ ਸਾਬਤ ਹੁੰਦੇ ਹਨ। ਇਸ ਮੌਕੇ ਨਰੇਸ਼ ਕੋਹਲੀ ਸੇਵਾ ਮੁਕਤ ਹੈੱਡ ਮਾਸਟਰ, ਜਸਪਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਪ੍ਰੋਜੈਕਟਾਂ ਦਾ ਮੁਲਾਂਕਣ ਕੀਤਾ ਗਿਆ। ਜਸਪ੍ਰੀਤ ਸਿੰਘ ਜ਼ਿਲ੍ਹਾ ਅਕੈਡਮਿਕ ਕੋਆਰਡੀਨੇਟਰ ਤੇ ਜਗਦੀਪ ਸਿੰਘ ਜੰਮੂ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸੀਨੀਅਰ ਗਰੁੱਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਨੇ ਪਹਿਲਾ, ਕਮਲਾ ਨਹਿਰੂ ਪਬਲਿਕ ਸਕੂਲ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਢਿਲਵਾਂ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਗਗਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਬਾਲ ਵਿਗਿਆਨ ਕਾਂਗਰਸ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰੋ. ਮਨਜਿੰਦਰ ਸਿੰਘ ਜੌਹਲ, ਮੋਨਿਕਾ ਅਰੋਡ਼ਾ ਤੇ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣ-ਮਾਸਟਰ ਮਨਜੀਤ ਸਿੰਘ, ਗਾਇਕ ਸੀਪਾ ਅਗਲੀ ਖ਼ਬਰ ਪੰਜਾਬ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਵਲੋਂ ਪਰਮਜੀਤ ਪੁਰ ਸਕੂਲ ਵਿਚ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।