ਕਪੂਰਥਲਾ, 5 ਨਵੰਬਰ (ਵਿ.ਪ੍ਰ.)-ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਕੁਸ਼ਲ ਕੁਮਾਰ, ਉਪ ਪ੍ਰਧਾਨ ਹਰਨੇਕ ਸਿੰਘ, ਲੈਕਚਰਾਰ ਮਨੋਜ ਕੁਮਾਰ, ਸਮਾਜਿਕ ਕਾਰਕੁਨ ਰਾਜਪਾਲ ਨਾਹਰ ਨੇ ਨਵਾਂ ਪਿੰਡ ਭੱਠਾ ਵਿਖੇ ਤਿੰਨ ਰਤਨ ਮਿਸ਼ਨ ਆਤਮ ਗਿਆਨ ਕੇਂਦਰ ਦੇ ਡਾਇਰੈਕਟਰ ਤੇ ਸੇਵਾ ਮੁਕਤ ਸੈਂਟਰ ਹੈੱਡ ਟੀਚਰ ਸਵਾਮੀ ਰਾਜਪਾਲ ’ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ’ਤੇ ਕੁੱਝ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਵਾਮੀ ਰਾਜਪਾਲ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਤੇ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਹਨ। ਅਧਿਆਪਕ ਆਗੂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਵਾਮੀ ਰਾਜਪਾਲ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਪਹਿਚਾਣ ਕਾਰਨ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਹੋਰ ਅਧਿਆਪਕ ਜਥੇਬੰਦੀਆਂ ਨੂੰ ਨਾਲ ਲੈ ਕੇ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ ਜਿਸਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।