07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭੁੱਲਾਰਾਈ ਚੌਕ ’ਚ ਟਰੱਕ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਔਰਤ ਦੀ ਮੌਤ

ਫਗਵਾਡ਼ਾ, 6 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਦੇ ਹੁਸ਼ਿਆਰਪੁਰ ਰੋਡ ਸਥਿਤ ਭੁੱਲਾਰਾਈ ਚੌਕ ਵਿਖੇ ਮੋਟਰਸਾਈਕਲ ਤੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਫਗਵਾਡ਼ਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਅਜੀਤ ਡੈਸਕ 07-11-2026
ਫਗਵਾਡ਼ਾ, 6 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਦੇ ਹੁਸ਼ਿਆਰਪੁਰ ਰੋਡ ਸਥਿਤ ਭੁੱਲਾਰਾਈ ਚੌਕ ਵਿਖੇ ਮੋਟਰਸਾਈਕਲ ਤੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਫਗਵਾਡ਼ਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉੱਧਰ, ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਾਸੀ ਅਜੈ ਕੁਮਾਰ ਆਪਣੀ ਪਤਨੀ ਨਵਜੋਤ ਕੌਰ ਨਾਲ ਆਯੁਰਵੈਦਿਕ ਦਵਾਈ ਲੈਣ ਲਈ ਲੁਧਿਆਣਾ ਤੋਂ ਫਗਵਾਡ਼ਾ ਦੇ ਪਿੰਡ ਖਲਵਾਡ਼ਾ ਆਇਆ ਸੀ। ਦਵਾਈ ਲੈਣ ਤੋਂ ਬਾਅਦ ਜਦੋਂ ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਜਾ ਰਹੇ ਸਨ ਤੇ ਭੁਲਾਰਾਈ ਚੌਕ ਨੇਡ਼ੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਨਵਜੋਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਅਜੈ ਕੁਮਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਫਗਵਾਡ਼ਾ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। ਪੁਲਿਸ ਨੇ ਇਸ ਸਬੰਧ ’ਚ ਕੇਸ ਦਰਜ ਕਰ ਲਿਆ ਹੈ ਪਰ ਪੁਲਿਸ ਵਲੋਂ ਡਰਾਈਵਰ ਨਾ ਕਾਬੂ ਕਰਨ ਤੋਂ ਪੀਡ਼ਤ ਪਰਿਵਾਰ ਕਾਫ਼ੀ ਖਫ਼ਾ ਹੈ ਤੇ ਉਨ੍ਹਾਂ ਕਿਹਾ ਕਿ ਸਾਰਾ ਦਿਨ ਪੁਲਿਸ ਵਲੋਂ ਉਨ੍ਹਾਂ ਨੂੰ ਖੱਜਲ ਖ਼ੁਆਰ ਕੀਤਾ ਗਿਆ ਤੇ ਨਾ ਹੀ ਡਰਾਈਵਰ ਤੇ ਟਰੱਕ ਨੂੰ ਥਾਣੇ ਲਿਆਂਦਾ ਗਿਆ।
ਪਿਛਲੀ ਖ਼ਬਰ ਸੱਤਿਅਮ ਇੰਸਟੀਟਿਊਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਅਗਲੀ ਖ਼ਬਰ 200 ਕਿੱਲੋ ਲਾਹਣ ਤੇ ਭੱਠੀ ਦਾ ਸਾਮਾਨ ਬਰਾਮਦ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।