ਪਿੰਡ ਭਾਗੋਬੁੱਢਾ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਆਪ ’ਚ ਸ਼ਾਮਿਲ, ਸੱਜਣ ਸਿੰਘ ਚੀਮਾ ਨੇ ਕੀਤਾ ਸਨਮਾਨਿਤ
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਆਮ ਆਦਮੀ ਪਾਰਟੀ ਨੂੰ ਹਲਕਾ ਸੁਲਤਾਨਪੁਰ ਲੋਧੀ ਲਗਾਤਾਰ ਵੱਡਾ ਸਮਰਥਨ ਮਿਲ ਰਿਹਾ ਹੈ ਜਿਸ ਦੇ ਤਹਿਤ ਹਲਕੇ ਦੇ ਅਹਿਮ ਪਿੰਡ ਭਾਗੋਬੁੱਢਾ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਿਲ ਹੋਏ। ਇਸ ਮੌਕੇ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਮਾਨਦਾਰੀ ਨਾਲ ਕੰਮ ਕਰਦਿਆਂ ਸਾਰੇ ਵਾਅਦੇ ਪੂਰੇ ਕੀਤੇ ਹਨ।
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਆਮ ਆਦਮੀ ਪਾਰਟੀ ਨੂੰ ਹਲਕਾ ਸੁਲਤਾਨਪੁਰ ਲੋਧੀ ਲਗਾਤਾਰ ਵੱਡਾ ਸਮਰਥਨ ਮਿਲ ਰਿਹਾ ਹੈ ਜਿਸ ਦੇ ਤਹਿਤ ਹਲਕੇ ਦੇ ਅਹਿਮ ਪਿੰਡ ਭਾਗੋਬੁੱਢਾ ਤੋਂ ਵੱਡੀ ਗਿਣਤੀ ਵਿਚ ਪਰਿਵਾਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਿਚ ਸ਼ਾਮਿਲ ਹੋਏ। ਇਸ ਮੌਕੇ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਮਾਨਦਾਰੀ ਨਾਲ ਕੰਮ ਕਰਦਿਆਂ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਬੀਬੀ ਨੂੰ ਸਨਮਾਣਯੋਗ ਭੱਤਾ ਦੇ ਕੇ ਮਿਸਾਲ ਪੈਦਾ ਕੀਤੀ ਹੈ। ਇਸੇ ਤਰ੍ਹਾਂ ਮੁਫ਼ਤ ਬਿਜਲੀ,10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਹਨ। ਉਨ੍ਹਾਂ ਨੇ ਕਿਹਾ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ- ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ਼ ਜੁਡ਼ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਲਕੇ ਦੀਆਂ ਸਮੁੱਚੀਆਂ ਸਡ਼ਕਾਂ ਤੇ ਪ੍ਰੀਮਿਕਸ ਪਾਇਆ ਜਾ ਚੁੱਕਾ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕੀਤਾ। ਮੌਕੇ ਤੇ ਹਾਜ਼ਰ ਪਿੰਡ ਵਾਸੀਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੋਂ ਪ੍ਰਭਾਵਿਤ ਹੋ ਕੇ ਉਹ ਆਪ ਨਾਲ਼ ਜੁਡ਼ੇ ਹਨ । ਇਸ ਮੌਕੇ ਸਰਪੰਚ ਬਿਕਰਮ ਸਿੰਘ ਬੂਸੋਵਾਲ, ਸੰਮਤੀ ਮੈਂਬਰ ਸੁਖਜਿੰਦਰ ਸਿੰਘ, ਸਰਪੰਚ ਜਗਦੀਪ ਸਿੰਘ ਅਮਾਨੀਪੁਰ,ਸੰਨੀ ਰੱਤਡ਼ਾ, ਮਨੋਹਰ ਲਾਲ, ਗੁਰਸੇਵਕ ਸਿੰਘ, ਵਰੁਣ ਖੱਤਰੀ, ਪਿੰਕਾ ਬੂਸੋਵਾਲ, ਬਹਾਦਰ ਸਿੰਘ ਆਦਿ ਹਾਜ਼ਰ ਸਨ।