07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਫਾਲਕਨ ਫਾਉਂਡੇਸ਼ਨ ਸਕੂਲ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਫਾਲਕਨ ਫਾਊਂਡੇਸ਼ਨ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 07-11-2026
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਫਾਲਕਨ ਫਾਊਂਡੇਸ਼ਨ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੀ-ਨਰਸਰੀ ਤੇ ਨਰਸਰੀ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਡੇ ਦੀਵੇ ਉੱਤੇ ਅੰਗੂਠਿਆਂ ਦੀ ਛਾਪ ਨਾਲ ਸੁੰਦਰ ਰੰਗੋਲੀ ਤੇ ਕਲਾਕ੍ਰਿਤੀਆਂ ਬਣਾਈਆਂ। ਬੱਚਿਆਂ ਨੇ ਇਸ ਗਤੀਵਿਧੀ ਦਾ ਖ਼ੂਬ ਆਨੰਦ ਮਾਣਿਆ। ਐੱਲ.ਕੇ.ਜੀ. ਦੇ ਵਿਦਿਆਰਥੀਆਂ ਨੇ ਆਪਣੀ ਡਰਾਇੰਗ ਬੁੱਕ ’ਚ ਪਟਾਕੇ ਬਣਾਉਣ ਤੇ ਅੰਗੂਠਿਆਂ ਨਾਲ ਰੰਗ ਭਰਨ ਦੀ ਗਤੀਵਿਧੀ ਵਿਚ ਭਾਗ ਲਿਆ। ਯੂ.ਕੇ.ਜੀ. ਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਦੀਵਾ ਸਜਾਵਟ ਮੁਕਾਬਲਾ ਕਰਵਾਇਆ ਗਿਆ, ਜਿਸ ’ ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸੁੰਦਰ ਢੰਗ ਨਾਲ ਦੀਵਿਆਂ ਦੀ ਸਜਾਵਟ ਕੀਤੀ। ਯੂ.ਕੇ.ਜੀ. ਜਮਾਤ ਸੀਰਤ ਪਹਿਲੇ, ਜਸਜੋਤ ਦੂਜੇ ਤੇ ਯਸ਼ਿਕਾ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਸਕੂਲ ਦਾ ਮਾਹੌਲ ਖ਼ੁਸ਼ੀਆਂ ਤੇ ਉਤਸ਼ਾਹ ਨਾਲ ਭਰਪੂਰ ਰਿਹਾ। ਨੰਨ੍ਹੇ-ਮੁੰਨੇ ਬੱਚਿਆਂ ਨੇ ਸਾਰੀਆਂ ਗਤੀਵਿਧੀਆਂ ਦਾ ਖ਼ੂਬ ਆਨੰਦ ਮਾਣਿਆ ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਵਿਚ ਕਲਾ, ਆਤਮ-ਵਿਸ਼ਵਾਸ ਤੇ ਮਿਲਜੁਲ ਕੇ ਤਿਉਹਾਰ ਮਨਾਉਣ ਦੀ ਭਾਵਨਾ ਦੇਖਣ ਨੂੰ ਮਿਲੀ।
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ-ਕਪੂਰਥਲਾ ਸਡ਼ਕ ਮੁਕੰਮਲ ਕਰਵਾਉਣ ਲਈ ਡੀ.ਸੀ. ਕਪੂਰਥਲਾ ਦਾ ਧੰਨਵਾਦ ਅਗਲੀ ਖ਼ਬਰ ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਕਰਨਾ ਮੰਦਭਾਗਾ -ਗੌਰਮਿੰਟ ਟੀਚਰਜ਼ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।