10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਸੇ ਵੀ ਵਿਅਕਤੀ ਨਾਲ ਲਿੰਗ ਪਹਿਚਾਣ ਦੇ ਆਧਾਰ ’ਤੇ ਭੇਦਭਾਵ

ਕਪੂਰਥਲਾ, 9 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਚ ਐਨ. ਐਸ.

ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ 10-11-2026
ਕਪੂਰਥਲਾ, 9 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਚ ਐਨ.ਐਸ.ਐਸ. ਯੂਨਿਟ ਵਲੋਂ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਟਰਾਂਸਜੈਂਡਰ ਵਿਅਕਤੀ ਅਧਿਕਾਰਾਂ ਦੀ ਸੁਰੱਖਿਆ ਐਕਟ 2019 ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟਰਾਂਸਜੈਂਡਰ ਵਿਅਕਤੀਆਂ ਦੇ ਅਧਿਕਾਰਾਂ, ਸਮਾਜਿਕ ਸਨਮਾਨ ਤੇ ਸਮਾਨਤਾ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮੰਤਵ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਕ ਸੰਵੇਦਨਸ਼ੀਲ, ਜ਼ਿੰਮੇਵਾਰ ਤੇ ਸਮਾਨਤਾ ਪੂਰਨ ਸਮਾਜ ਦੀ ਸਿਰਜਣਾ ਲਈ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਉਸਦੀ ਪਹਿਚਾਣ ਤੋਂ ਉੱਪਰ ਉੱਠ ਕੇ ਸਤਿਕਾਰ ਤੇ ਬਰਾਬਰ ਦੇ ਮੌਕੇ ਮਿਲਣੇ ਚਾਹੀਦੇ ਹਨ ਤੇ ਕਿਸੇ ਵਿਅਕਤੀ ਨਾਲ ਲਿੰਗ ਪਹਿਚਾਣ ਦੇ ਆਧਾਰ ’ਤੇ ਭੇਦਭਾਵ ਕਰਨਾ ਸਮਾਜਿਕ ਤਰੱਕੀ ਵਿਚ ਰੁਕਾਵਟ ਬਣਦਾ ਹੈ। ਇਸ ਤੋਂ ਪਹਿਲਾਂ ਕਾਲਜ ਦੇ ਐਨ.ਐਸ.ਐਸ. ਵਿਭਾਗ ਦੀ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਸਮਾਗਮ ਨੌਜਵਾਨ ਪੀਡ਼ੀ ਵਿਚ ਸਮਾਨਤਾ, ਸੰਵੇਦਨਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਬਿਨਾ ਕਿਸੇ ਪੱਖਪਾਤ ਦੇ ਸਨਮਾਨ ਤੇ ਬਰਾਬਰ ਦੇ ਅਧਿਕਾਰ ਦੇਣ ਦੀ ਲੋਡ਼ ਹੈ। ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਕਾਲੋਨੀ ’ਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਘਰੇਲੂ ਝਗਡ਼ੇ ਉਪਰੰਤ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।