10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

557 ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਵਿਖੇ ਸੰਗਤਾਂ ਲਈ ਹੋਣਗੇ ਪੁਖ਼ਤਾ ਪ੍ਰਬੰਧ-ਜਥੇਦਾਰ ਕਲਿਆਣ, ਬੀਬੀ ਰੂਹੀ

ਸੁਲਤਾਨਪੁਰ ਲੋਧੀ, 9 ਨਵੰਬਰ (ਨਰੇਸ਼ ਹੈਪੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਾਲਾਨਾ ਜੋਡ਼ ਮੇਲੇ ਤੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਇੰਜ.

ਅਜੀਤ ਡੈਸਕ 10-11-2026
ਸੁਲਤਾਨਪੁਰ ਲੋਧੀ, 9 ਨਵੰਬਰ (ਨਰੇਸ਼ ਹੈਪੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਾਲਾਨਾ ਜੋਡ਼ ਮੇਲੇ ਤੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਇੰਜ. ਸਵਰਨ ਸਿੰਘ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦੇ ਲੋਡ਼ੀਂਦੇ ਪ੍ਰਬੰਧ ਕੀਤੇ ਜਾਣਗੇ ਤੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 22 ਨਵੰਬਰ ਤੋਂ 25 ਨਵੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਸੰਗਤਾਂ ’ਚ ਵਿਸ਼ੇਸ਼ ਉਤਸ਼ਾਹ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਚ ਵੱਧ-ਚਡ਼੍ਹ ਕੇ ਸ਼ਮੂਲੀਅਤ ਕਰਨ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ। ਅੰਤ ’ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਤੇ ਸੇਵਾ ਨੂੰ ਮੁੱਖ ਰੱਖਦਿਆਂ ਸਾਰੇ ਪ੍ਰਬੰਧ ਪੂਰੀ ਸ਼ਰਧਾ ਅਤੇ ਜ਼ਿੰਮੇਵਾਰੀ ਨਾਲ ਕੀਤੇ ਜਾਣਗੇ।
ਪਿਛਲੀ ਖ਼ਬਰ ਫਗਵਾਡ਼ਾ ’ਚ ਅੱਗ ਲੱਗਣ ਦੀਆਂ 2 ਘਟਨਾਵਾਂ, ਦੋ ਪਸ਼ੂਆਂ ਦੀ ਮੌਤ-ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।