10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਟੇਟ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋਡ਼ ਦਿਵਸ ਸੰਬੰਧੀ ਸਮਾਗਮ ਕਰਵਾਏ

ਕਪੂਰਥਲਾ, 9 ਨਵੰਬਰ (ਸਡਾਨਾ)-ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ਼ਾਮ ਦੇ ਸਮੇਂ ਸਜੇ ਦੀਵਾਨਾਂ ’ਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਅਜੀਤ ਡੈਸਕ 10-11-2026
ਕਪੂਰਥਲਾ, 9 ਨਵੰਬਰ (ਸਡਾਨਾ)-ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ਼ਾਮ ਦੇ ਸਮੇਂ ਸਜੇ ਦੀਵਾਨਾਂ ’ਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਸਟੇਟ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਨੂੰ ਬੰਦੀ ਛੋਡ਼ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਬੰਦੀ ਛੋਡ਼ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਨੂੰ ਸੁੰਦਰ ਤੇ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ, ਉੱਥੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਵੀ ਕੀਤੀ ਗਈ ਤੇ ਸ਼ਰਧਾਲੂਆਂ ਵਲੋਂ ਸਮਾਪਤੀ ਮੌਕੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਮੌਕੇ ਇੰਜ. ਸਵਰਨ ਸਿੰਘ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ, ਕੁਲਵਿੰਦਰ ਸਿੰਘ, ਰਸ਼ਪਾਲ ਸਿੰਘ ਸਿਟੀ ਕੇਬਲ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਗਿਆਪਾਲ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਸੁਰਿੰਦਰਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਗੁਰਚਰਨ ਸਿੰਘ, ਸਤਵੰਤ ਸਿੰਘ, ਬਿਨਵੰਤ ਸਿੰਘ, ਹਰਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਡਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬੇਗੋਵਾਲ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।