ਨਡਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ
ਨਡਾਲਾ, 9 ਨਵੰਬਰ (ਰਘਬਿੰਦਰ ਸਿੰਘ)-ਸ਼ਿਲਪ ਕਲਾ ਦੇ ਬਾਨੀ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਬਾਬਾ ਵਿਸ਼ਵਕਰਮਾ ਜੀ ਟੈਕਨੀਕਲ ਸੇਵਕ ਸਭਾ ਨਡਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਬੰਧੀ ਨਡਾਲਾ ਦੇ ਸੁਭਾਨਪੁਰ ਰੋਡ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਅਜੀਤ ਡੈਸਕ
10-11-2026