10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖਲਵਾਡ਼ਾ ਤੋਂ ਵਾਹਦ ਤੱਕ ਲਿੰਕ ਸਡ਼ਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਡਾ. ਰਾਜ ਕੁਮਾਰ ਚੱਬੇਵਾਲ ਨੇ ਲਿਆ ਜਾਇਜ਼ਾ

ਫਗਵਾਡ਼ਾ, 9 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਨਜ਼ਦੀਕੀ ਪਿੰਡ ਖਲਵਾਡ਼ਾ ਤੋਂ ਵਾਹਦ ਨੂੰ ਜਾਂਦੀ ਲਿੰਕ ਸਡ਼ਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫਗਵਾਡ਼ਾ ਦੇ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 10-11-2026
ਫਗਵਾਡ਼ਾ, 9 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾਡ਼ਾ ਦੇ ਨਜ਼ਦੀਕੀ ਪਿੰਡ ਖਲਵਾਡ਼ਾ ਤੋਂ ਵਾਹਦ ਨੂੰ ਜਾਂਦੀ ਲਿੰਕ ਸਡ਼ਕ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਫਗਵਾਡ਼ਾ ਦੇ ਇੰਚਾਰਜ ਡਾ. ਰਾਜਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸਡ਼ਕ ਦੀ ਉਸਾਰੀ ਕਰਵਾ ਰਹੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਸਡ਼ਕ ਦੀ ਉਸਾਰੀ ਦੌਰਾਨ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ, ਕਿਉਂਕਿ ਲੋਕਾਂ ਨੂੰ ਲੰਬੇ ਸਮੇਂ ਤੱਕ ਟਿਕਾਊ ਅਤੇ ਸੁਚਾਰੂ ਆਵਾਜਾਈ ਦੀ ਸਹੂਲਤ ਮਿਲਣੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜਤਿੰਦਰ ਸਿੰਘ ਜੇ.ਈ. ਪੀ.ਡਬਲਯੂ.ਡੀ. ਫਗਵਾਡ਼ਾ ਤੋਂ ਇਲਾਵਾ ਆਪ ਆਗੂ ਕਸ਼ਮੀਰ ਸਿੰਘ ਖਲਵਾਡ਼ਾ, ਤਰਸੇਮ ਲਾਲ, ਅਨਿਲ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸੇ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।