11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਤਾ ਹਰਪਾਲ ਕੌਰ ਨੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ

ਸੁਲਤਾਨਪੁਰ ਲੋਧੀ, 10 ਨਵੰਬਰ (ਥਿੰਦ)-ਪੰਜਾਬ ’ਚ ਘਾਤਕ ਨਸ਼ਿਆਂ ਵਿਰੁੱਧ ਮੁਹਿੰਮ ਵਿੱਢ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਲ਼ੀ ਪ੍ਰਸਿੱਧ ਸੰਸਥਾ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਦੀ ਅਗਵਾਈ ਹੇਠ ਸਮੁੱਚੀ ਟੀਮ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨਾਲ਼ ਮੁਲਾਕਾਤ ਕਰਕੇ ਉਨ੍ਹਾਂ ਦੇ ਕਲੱਬ ਵਲੋਂ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਸਕੂਲਾਂ, ਕਾਲਜਾਂ ਤੇ ਹੋਰ ਜਨਤਕ ਅਦਾਰਿਆਂ ਵਿਚ ਸੈਮੀਨਾਰ ਕਰਵਾ ਕੇ ਨੌਜਵਾਨਾਂ ਨੂੰ ਮਾਰੂ ਨਸ਼ਿਆਂ ਤੋਂ ਸੁਚੇਤ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 11-11-2026
ਸੁਲਤਾਨਪੁਰ ਲੋਧੀ, 10 ਨਵੰਬਰ (ਥਿੰਦ)-ਪੰਜਾਬ ’ਚ ਘਾਤਕ ਨਸ਼ਿਆਂ ਵਿਰੁੱਧ ਮੁਹਿੰਮ ਵਿੱਢ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਲ਼ੀ ਪ੍ਰਸਿੱਧ ਸੰਸਥਾ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਦੀ ਅਗਵਾਈ ਹੇਠ ਸਮੁੱਚੀ ਟੀਮ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨਾਲ਼ ਮੁਲਾਕਾਤ ਕਰਕੇ ਉਨ੍ਹਾਂ ਦੇ ਕਲੱਬ ਵਲੋਂ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਦਿੱਤੀ।ਇਸ ਮੌਕੇ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਸਕੂਲਾਂ, ਕਾਲਜਾਂ ਤੇ ਹੋਰ ਜਨਤਕ ਅਦਾਰਿਆਂ ਵਿਚ ਸੈਮੀਨਾਰ ਕਰਵਾ ਕੇ ਨੌਜਵਾਨਾਂ ਨੂੰ ਮਾਰੂ ਨਸ਼ਿਆਂ ਤੋਂ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਜੋ ਸੂਬੇ ਦੀ ਜਵਾਨੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ, ਇਸ ਲਈ ਤਤਪਰ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਮੂੰਹ ਤੋਡ਼ਵਾਂ ਜਵਾਬ ਦੇ ਰਹੀ ਹੈ ਜਿਸ ’ਚ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਸ ਤਰ੍ਹਾਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ ਇਸ ਨਾਲ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਜਲਦ ਹੋ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਹਰ ਪੰਜਾਬੀ ਦਾ ਫ਼ਰਜ਼ ਬਣਦਾ ਹੈ ਕਿ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਸ਼ਿਆਂ ਦੇ ਖ਼ਾਤਮੇ ਲਈ ਚਿੰਤਤ ਹਨ ਤੇ ਲਗਾਤਾਰ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸੁਚੇਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਤਾਕਤਾਂ ਅਜਿਹੀਆਂ ਹਨ ਜੋ ਚਾਹੁੰਦੀਆਂ ਹਨ ਕਿ ਸੂਬੇ ਨੂੰ ਕਿਸੇ ਨਾ ਕਿਸੇ ਤਰ੍ਹਾਂ ਕਮਜ਼ੋਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਦੁਆਬਾ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਐਮ.ਡੀ. ਨਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇੰਟਰ ਕਾਲਜ ਬੀ ਡਿਵੀਜ਼ਨ ਕ੍ਰਿਕਟ ਮੁਕਾਬਲਿਆਂ ’ਚ ਨਡਾਲਾ ਕਾਲਜ ਰਿਹਾ ਰਨਰ-ਅੱਪ ਅਗਲੀ ਖ਼ਬਰ ਮਰਹੂਮ ਜਗਤਾਰ ਪਰਵਾਨਾ ਯਾਦਗਾਰੀ ਮੇਲਾ 15 ਨੂੰ-ਫ਼ਤਿਹ ਸਿੰਘ ਸੋਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।