11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹੈਰੋਇਨ ਸਮੇਤ ਔਰਤ ਕਾਬੂ

ਸੁਭਾਨਪੁਰ, 10 ਨਵੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਏ.

ਅਜੀਤ ਡੈਸਕ 11-11-2026
ਸੁਭਾਨਪੁਰ, 10 ਨਵੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਸੁਭਾਨਪੁਰ ਤੇ ਪਿੰਡ ਬੂਟ ਦੀ ਤਰਫ਼ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਬੱਸ ਅੱਡਾ ਪਹਾਡ਼ੀਪੁਰ ਵਿਖੇ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਆ ਕੇ ਦੱਸਿਆ ਕਿ ਕੁਲਵੰਤ ਕੌਰ ਉਰਫ਼ ਕੰਤੋ ਪਤਨੀ ਰਣਜੀਤ ਸਿੰਘ ਵਾਸੀ ਫੱਤੂਢੀਂਗਾਂ ਥਾਣਾ ਫੱਤੂਢੀਂਗਾਂ ਜ਼ਿਲ੍ਹਾ ਕਪੂਰਥਲਾ ਹਾਲ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਦੀ ਹੈ। ਅੱਜ ਵੀ ਪਹਾਡ਼ੀਪੁਰ ਦੇ ਬੱਸ ਅੱਡੇ ਦੇ ਨਜ਼ਦੀਕ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਹੀ ਹੈ। ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਔਰਤ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਪੁਲਿਸ ਪਾਰਟੀ ਨੇ ਛਾਪੇਮਾਰੀ ਦੌਰਾਨ ਉਕਤ ਔਰਤ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲੇਡੀਜ਼ ਪੁਲਿਸ ਵਲੋਂ ਲਈ ਗਈ ਤਾਂ ਉਸ ਦੇ ਕਬਜ਼ੇ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੀ ਗਈ ਕਥਿਤ ਦੋਸ਼ਣ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਐਸ. ਐਚ. ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕੇ ਕੁਲਵੰਤ ਕੌਰ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਨਯੋਗ ਅਦਾਲਤ ਨੇ ਉਸ ਦਾ ਇਕ ਦਿਨ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਹੈਰੋਇਨ ਕਿੱਥੋਂ ਲੈ ਕੇ ਆਈ ਸੀ ਤੇ ਕਿਸ ਨੂੰ ਦੇਣ ਲਈ ਖਡ਼ੀ ਸੀ। ਉਨ੍ਹਾਂ ਕਿਹਾ ਕਿ ਹੋਰ ਨਸ਼ੀਲਾ ਪਦਾਰਥ ਬਰਾਮਦ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ ਦੀ ਤਰੱਕੀ ਅਗਲੀ ਖ਼ਬਰ ਹੀਰਾ ਸਿੰਘ ਸ਼ੇਰੋਵਾਲੀਆ ਦੇ ਸ਼ਰਧਾਂਜਲੀ ਸਮਾਗਮ ’ਚ ਪਹੁੰਚੀਆਂ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।