13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਉਮੀਦਵਾਰ ਬਣਾਏ ਜਾਣ ਦਾ ਸਵਾਗਤ

ਕਪੂਰਥਲਾ, 12 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਵਿਧਾਨ ਸਭਾ ਦੀ ਚੋਣ ਲਈ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਏ ਜਾਣ ’ਤੇ ਕਪੂਰਥਲਾ ਹਲਕੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਨਿਗਮ ਦੇ ਸਾਬਕਾ ਮੇਅਰ ਨਰਿੰਦਰ ਸਿੰਘ ਮਨਸੂ, ਉੱਘੇ ਕਾਰੋਬਾਰੀ ਤਰਲੋਚਨ ਸਿੰਘ ਧਿੰਜਣ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਨੂਪ ਕਲਹਣ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ‘ਆਪ’ ਦੇ ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਸਾਬਕਾ ਕੌਂਸਲਰ ਕਰਨ ਮਹਾਜਨ ਤੇ ਹੋਰ ਆਗੂਆਂ ਨੇ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਪਾਰਟੀ ਦਾ ਉਮੀਦਵਾਰ ਬਣਾਏ ਜਾਣ ’ਤੇ ਮੁਬਾਰਕਬਾਦ ਦਿੱਤੀ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਨ੍ਹਾਂ ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਦਵਿੰਦਰਪਾਲ ਸਿੰਘ ਹੰਸਪਾਲ ਵਿਧਾਨ ਸਭਾ ਦੀ ਚੋਣ ਵਿਚ ਵਿਰੋਧੀ ਉਮੀਦਵਾਰਾਂ ਨੂੰ ਤਗਡ਼ੀ ਟੱਕਰ ਦੇ ਕੇ ਸ਼ਾਨਦਾਰ ਜਿੱਤ ਹਾਸਲ ਕਰਨਗੇ।

ਅਜੀਤ ਡੈਸਕ 13-11-2026
ਕਪੂਰਥਲਾ, 12 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਵਿਧਾਨ ਸਭਾ ਦੀ ਚੋਣ ਲਈ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਏ ਜਾਣ ’ਤੇ ਕਪੂਰਥਲਾ ਹਲਕੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਨਿਗਮ ਦੇ ਸਾਬਕਾ ਮੇਅਰ ਨਰਿੰਦਰ ਸਿੰਘ ਮਨਸੂ, ਉੱਘੇ ਕਾਰੋਬਾਰੀ ਤਰਲੋਚਨ ਸਿੰਘ ਧਿੰਜਣ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਨੂਪ ਕਲਹਣ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ‘ਆਪ’ ਦੇ ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਸਾਬਕਾ ਕੌਂਸਲਰ ਕਰਨ ਮਹਾਜਨ ਤੇ ਹੋਰ ਆਗੂਆਂ ਨੇ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਪਾਰਟੀ ਦਾ ਉਮੀਦਵਾਰ ਬਣਾਏ ਜਾਣ ’ਤੇ ਮੁਬਾਰਕਬਾਦ ਦਿੱਤੀ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਨ੍ਹਾਂ ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਦਵਿੰਦਰਪਾਲ ਸਿੰਘ ਹੰਸਪਾਲ ਵਿਧਾਨ ਸਭਾ ਦੀ ਚੋਣ ਵਿਚ ਵਿਰੋਧੀ ਉਮੀਦਵਾਰਾਂ ਨੂੰ ਤਗਡ਼ੀ ਟੱਕਰ ਦੇ ਕੇ ਸ਼ਾਨਦਾਰ ਜਿੱਤ ਹਾਸਲ ਕਰਨਗੇ। ਇਸੇ ਦੌਰਾਨ ਹੀ ਦਵਿੰਦਰਪਾਲ ਸਿੰਘ ਹੰਸਪਾਲ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਦਾ ਤਹਿਦਿਲੋਂ ਧੰਨਵਾਦ ਕੀਤਾ। ਦਵਿੰਦਰਪਾਲ ਸਿੰਘ ਰੰਗਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਵਰਕਰਾਂ ਦੀ ਇਕ ਮੀਟਿੰਗ 13 ਨਵੰਬਰ ਨੂੰ ਸਵੇਰੇ 11 ਵਜੇ ਰਾਇਲ ਕੈਸਟਲ ਸਾਹਮਣੇ ਸਾਇੰਸ ਸਿਟੀ ਕਪੂਰਥਲਾ ਵਿਖੇ ਹੋਵੇਗੀ, ਜਿਸ ਵਿਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਹਲਕਾ ਇੰਚਾਰਜ ਫਗਵਾਡ਼ਾ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਜੀਤ ਰਾਜੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਉਨ੍ਹਾਂ ਸਮੂਹ ਪਾਰਟੀ ਆਗੂਆਂ, ਵਰਕਰਾਂ ਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੂੰ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ-ਚਾਹਲ ਕਿਹਾ, ਮਨੀ ਪਹਿਲਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕ੍ਰਿਸਚੀਅਨ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ-ਸਿੱਧੂ, ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।