13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਝਗਡ਼ਾ-ਚੱਲੀਆਂ ਗੋਲੀਆਂ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ

ਤਲਵੰਡੀ ਚੌਧਰੀਆਂ, 12 ਨਵੰਬਰ (ਪਰਸਨ ਲਾਲ ਭੋਲਾ)-ਪਿੰਡ ਟਿੱਬਾ ਵਿਖੇ ਅੱਜ ਸ਼ਾਮ ਦੇ ਸਮੇਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਤਕਰਾਰ ਹਿੰਸਕ ਰੂਪ ਧਾਰਨ ਕਰ ਗਿਆ। ਦੋਵਾਂ ਧਿਰਾਂ ਦਰਮਿਆਨ ਹੋਈ ਲਡ਼ਾਈ ਮੌਕੇ ਗੋਲੀਆਂ ਚੱਲਣ ਦੀ ਘਟਨਾ ਵੀ ਸਾਹਮਣੇ ਆਈ।

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖ਼ਮੀ ਵਿਅਕਤੀ। 13-11-2026
ਤਲਵੰਡੀ ਚੌਧਰੀਆਂ, 12 ਨਵੰਬਰ (ਪਰਸਨ ਲਾਲ ਭੋਲਾ)-ਪਿੰਡ ਟਿੱਬਾ ਵਿਖੇ ਅੱਜ ਸ਼ਾਮ ਦੇ ਸਮੇਂ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਤਕਰਾਰ ਹਿੰਸਕ ਰੂਪ ਧਾਰਨ ਕਰ ਗਿਆ। ਦੋਵਾਂ ਧਿਰਾਂ ਦਰਮਿਆਨ ਹੋਈ ਲਡ਼ਾਈ ਮੌਕੇ ਗੋਲੀਆਂ ਚੱਲਣ ਦੀ ਘਟਨਾ ਵੀ ਸਾਹਮਣੇ ਆਈ। ਇਸ ਝਗਡ਼ੇ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਇਕ ਧਿਰ ਨਾਲ ਸੰਬੰਧਿਤ ਗੁਰਤਾਜ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਪੰਚਾਇਤੀ ਪੱਧਰ ’ਤੇ ਫ਼ੈਸਲੇ ਹੋ ਚੁੱਕੇ ਹਨ ਤੇ ਉਹ ਅੱਜ ਆਪਣੀ ਜ਼ਮੀਨ ਵਾਹ ਰਹੇ ਸਨ ਤਾਂ ਉਨ੍ਹਾਂ ਦੇ ਨਾਲ ਲੱਗਦੀ ਜ਼ਮੀਨ ਨਾਲ ਸੰਬੰਧਿਤ ਵਿਅਕਤੀਆਂ ਨੇ ਸਾਡੇ ਨਾਲ ਤਕਰਾਰ ਕੀਤਾ ਤੇ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੌਕੇ ’ਤੇ ਰਿਵਾਲਵਰ ਵੀ ਪੁਲਿਸ ਨੂੰ ਬਰਾਮਦ ਕਰਵਾਇਆ ਤੇ ਪੁਲਿਸ ਨੇ ਦੋ ਖ਼ੋਲ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਦੂਸਰੀ ਧਿਰ ਨਾਲ ਸੰਪਰਕ ਨਹੀਂ ਹੋ ਸਕਿਆ, ਪਰ ਘਟਨਾ ਸਬੰਧੀ ਥਾਣਾ ਤਲਵੰਡੀ ਚੌਧਰੀਆਂ ਮੁਖੀ ਸੋਨਮਦੀਪ ਕੌਰ ਨੇ ਦੱਸਿਆ ਕਿ ਲਡ਼ਾਈ ਦੌਰਾਨ ਹਵਾਈ ਫਾਈਰਿੰਗ ਹੋਈ ਹੈ ਤੇ ਉਨ੍ਹਾਂ ਨੇ ਪਿਸਤੌਲ ਅਤੇ ਦੋ ਖ਼ੋਲ ਬਰਾਮਦ ਕੀਤੇ ਹਨ, ਜਦਕਿ ਇਕ ਵਿਅਕਤੀ ਨੂੰ ਵੀ ਹਿਰਾਸਤ ਵਿਚ ਲਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਿਤ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਘਟਨਾ ਦੌਰਾਨ ਜ਼ਖ਼ਮੀ ਵਿਅਕਤੀ ਜੇਰੇ ਇਲਾਜ ਹੈ। ਥਾਣਾ ਮੁਖੀ ਨੇ ਦੱਸਿਆ ਕਿ ਬਿਆਨਾਂ ਉਪਰੰਤ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਖਡ਼੍ਹੀ ਗੱਡੀ ਅਤੇ ਐਕਟਿਵਾ ਨੂੰ ਮਾਰੀ ਜ਼ੋਰਦਾਰ ਟੱਕਰ-ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਪਲਾਹੀ ਪਿੰਡ ਦੇ ਬ... ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਦੁੱਗਣੀਆਂ ਕਰਨ ’ਤੇ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।