14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਾਜੀ ਪਰਵੇਜ਼ ਸਿੱਦੀਕੀ ਨੂੰ ਧਮਕੀ ਭਰਿਆ ਪੱਤਰ ਮਿਲਣ ਦੇ ਮਾਮਲੇ ’ਚ ਮੁਸਲਿਮ ਭਾਈਚਾਰੇ ਦਾ ਵਫ਼ਦ ਐਸ.ਪੀ. ਨੂੰ ਮਿਲਿਆ

ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਮੁਸਲਿਮ ਭਾਈਚਾਰੇ ਦੇ ਆਗੂ ਹਾਜੀ ਮੁਹੰਮਦ ਪਰਵੇਜ਼ ਸਿੱਦੀਕੀ ਨੂੰ ਧਮਕੀ ਭਰਿਆ ਪੱਤਰ ਮਿਲਣ ਦੇ ਮਾਮਲੇ ਨੂੰ ਲੈ ਕੇ ਫਗਵਾਡ਼ਾ ਦੇ ਮੁਸਲਿਮ ਭਾਈਚਾਰੇ ਦਾ ਇੱਕ ਵਫ਼ਦ ਕੌਮੀ ਘੱਟ ਗਿਣਤੀ ਰਾਖਵਾਂਕਰਨ ਮੋਰਚੇ ਦੇ ਪੰਜਾਬ ਪ੍ਰਧਾਨ ਸਰਬਰ ਕੁਮਾਰ ਸੱਬਾ ਦੀ ਅਗਵਾਈ ਹੇਠ ਐੱਸ. ਪੀ.

ਅਜੀਤ ਡੈਸਕ 14-11-2026
ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਮੁਸਲਿਮ ਭਾਈਚਾਰੇ ਦੇ ਆਗੂ ਹਾਜੀ ਮੁਹੰਮਦ ਪਰਵੇਜ਼ ਸਿੱਦੀਕੀ ਨੂੰ ਧਮਕੀ ਭਰਿਆ ਪੱਤਰ ਮਿਲਣ ਦੇ ਮਾਮਲੇ ਨੂੰ ਲੈ ਕੇ ਫਗਵਾਡ਼ਾ ਦੇ ਮੁਸਲਿਮ ਭਾਈਚਾਰੇ ਦਾ ਇੱਕ ਵਫ਼ਦ ਕੌਮੀ ਘੱਟ ਗਿਣਤੀ ਰਾਖਵਾਂਕਰਨ ਮੋਰਚੇ ਦੇ ਪੰਜਾਬ ਪ੍ਰਧਾਨ ਸਰਬਰ ਕੁਮਾਰ ਸੱਬਾ ਦੀ ਅਗਵਾਈ ਹੇਠ ਐੱਸ.ਪੀ. ਫਗਵਾਡ਼ਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੁਲੀਸ ਅਧਿਕਾਰੀ ਨੂੰ ਮੰਗ ਪੱਤਰ ਸੌਂਪਦਿਆਂ ਧਮਕੀ ਭਰੇ ਪੱਤਰ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਸ ਨੂੰ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਰਾਸ਼ਟਰੀ ਘੱਟ ਗਿਣਤੀ ਰਾਖਵਾਂਕਰਨ ਮੋਰਚਾ ਦੇ ਕੌਮੀ ਪ੍ਰਧਾਨ ਹਾਜੀ ਮੁਹੰਮਦ ਪਰਵੇਜ਼ ਸਿੱਦੀਕੀ ਨੂੰ ਪੰਜਾਬੀ ਭਾਸ਼ਾ ਵਿਚ ਲਿਖੇ ਪੱਤਰ ਰਾਹੀਂ ਬੰਬ ਨਾਲ ਉਡਾਉਣ ਅਤੇ ਕਤਲ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਪੱਤਰ ਕਾਰਨ ਮੁਸਲਿਮ ਭਾਈਚਾਰੇ ’ਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰ ਲੋਕਾਂ ਨੂੰ ਡਰਾ-ਧਮਕਾ ਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਵਫ਼ਦ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੱਤਰ ਭੇਜਣ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ ਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਧਮਕੀਆਂ ਦੇ ਕੇ ਡਰ ਦਾ ਮਾਹੌਲ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਜ਼ਿਕਰਯੋਗ ਹੈ ਕਿ ਹਾਜੀ ਮੁਹੰਮਦ ਪਰਵੇਜ਼ ਸਿੱਦੀਕੀ ਦੇ ਨਿੱਜੀ ਸਹਾਇਕ ਸ਼ਕੀਲ ਅੰਸਾਰੀ ਦੇ ਮੁਜ਼ੱਫਰਪੁਰ ਸਥਿਤ ਪਤੇ ’ਤੇ ਸਰਕਾਰੀ ਡਾਕ ਰਾਹੀਂ ਇਹ ਧਮਕੀ ਭਰਿਆ ਪੱਤਰ ਭੇਜਿਆ ਗਿਆ ਸੀ। ਇਸ ਸਬੰਧੀ ਬਿਹਾਰ ਦੇ ਪਾਨਾਪੁਰ ਕਰਿਆਤ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ’ਚ ਵੀ ਇਸ ਮਾਮਲੇ ਨੂੰ ਲੈ ਕੇ ਪੁਲੀਸ ਕੋਲ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਭਗਤ ਫਿਊਲਜ਼ ਪੈਟਰੋਲ ਪੰਪ ਵਲੋਂ ਗਾਹਕਾਂ ਲਈ ਖ਼ਾਸ ਤੋਹਫ਼ਾ ਅਗਲੀ ਖ਼ਬਰ ਕਿਸਾਨ ਦੇ ਖੇਤ ’ਚ ਮੰਡੀ ਦਾ ਪਾਣੀ ਪੈਣ ਦਾ ਮਾਮਲਾ ਮੇਰੇ ਧਿਆਨ ’ਚ ਨਹੀਂ ਲਿਆਂਦਾ ਗਿਆ-ਸਰਬਜੀਤ ਸਿੰਘ ਪੱਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।