15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਟਾਹਲੀ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਪਹਿਲਾ ਮਹਾਨ ਨਗਰ ਕੀਰਤਨ

ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ 15 ਨਵੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਬਲੇਰਖਾਨਪੁਰ ਤੋਂ ਸਜਾਏ ਜਾਣ ਵਾਲੇ ਪਹਿਲੇ ਮਹਾਨ ਨਗਰ ਕੀਰਤਨ ਨਾਲ ਹੋਵੇਗੀ। ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਲਾਕੇ ਅੰਦਰ ਪੰਜ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ।

ਅਜੀਤ ਡੈਸਕ 15-11-2026
ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ 15 ਨਵੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਬਲੇਰਖਾਨਪੁਰ ਤੋਂ ਸਜਾਏ ਜਾਣ ਵਾਲੇ ਪਹਿਲੇ ਮਹਾਨ ਨਗਰ ਕੀਰਤਨ ਨਾਲ ਹੋਵੇਗੀ। ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਲਾਕੇ ਅੰਦਰ ਪੰਜ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਪਹਿਲੇ ਨਗਰ ਕੀਰਤਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਨਗਰ ਕੀਰਤਨਾਂ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋਡ਼ਨਗੇ। ਇਸ ਦੇ ਨਾਲ ਹੀ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਵੰਡਿਆ ਜਾਵੇਗਾ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਵਿੱਤਰ ਨਗਰ ਕੀਰਤਨਾਂ ’ਚ ਵੱਧ-ਚਡ਼੍ਹ ਕੇ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸੇਵਾ, ਸਾਂਝੀਵਾਲਤਾ ਤੇ ਕੁਦਰਤ ਨਾਲ ਪਿਆਰ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ। ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਦੱਸਿਆ ਕਿ ਪਹਿਲਾ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ, ਪਿੰਡ ਬਲੇਰਖਾਨਪੁਰ ਤੋਂ ਆਰੰਭ ਹੋ ਕੇ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਸ਼ਹਿਰ ਵਿਚ ਪ੍ਰਵੇਸ਼ ਕਰੇਗਾ। ਉਪਰੰਤ ਤਲਵੰਡੀ ਚੌਧਰੀਆਂ ਪੁਲ ਤੋਂ ਹੁੰਦਾ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਪਿਛਲੀ ਖ਼ਬਰ 35ਵਾਂ ਪਰਵਾਨਾ ਯਾਦਗਾਰੀ ਸੱਭਿਆਚਾਰਕ ਮੇਲਾ ਅੱਜ ਬੋਰਡ ਦੀਆਂ ਕਲਾਸਾਂ ਵਿਚੋਂ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆ... ਅਗਲੀ ਖ਼ਬਰ ਭਾਜਪਾ ਵਰਕਰ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ-ਖੋਜੇਵਾਲ, ਸੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।