15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫਗਵਾਡ਼ਾ ’ਚ ਤੇਜ਼ ਰਫ਼ਤਾਰ ਥਾਰ ਨੇ ਵਿਅਕਤੀ ਨੂੰ ਮਾਰੀ ਟੱਕਰ-ਹਾਦਸੇ ਤੋਂ ਬਾਅਦ ਫਲਾਈਓਵਰ ’ਤੇ ਪਲਟੀ ਗੱਡੀ-ਇਕ ਦੀ ਹਾਲਤ ਨਾਜ਼ੁਕ

ਫਗਵਾਡ਼ਾ, 14 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਗੇਟ ਫਲਾਈਓਵਰ ’ਤੇ ਅੱਜ ਇੱਕ ਭਿਆਨਕ ਸਡ਼ਕ ਹਾਦਸਾ ਵਾਪਰ ਗਿਆ। ਜਿਸ ਦੌਰਾਨ ਜਲੰਧਰ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਬੇਕਾਬੂ ਹੋ ਕੇ ਬੱਸ ਦੀ ਉਡੀਕ ਵਿਚ ਖਡ਼੍ਹੇ ਇੱਕ ਵਿਅਕਤੀ ਨਾਲ ਜਾ ਟਕਰਾਈ।

ਅਜੀਤ ਡੈਸਕ 15-11-2026
ਫਗਵਾਡ਼ਾ, 14 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਗੇਟ ਫਲਾਈਓਵਰ ’ਤੇ ਅੱਜ ਇੱਕ ਭਿਆਨਕ ਸਡ਼ਕ ਹਾਦਸਾ ਵਾਪਰ ਗਿਆ। ਜਿਸ ਦੌਰਾਨ ਜਲੰਧਰ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਬੇਕਾਬੂ ਹੋ ਕੇ ਬੱਸ ਦੀ ਉਡੀਕ ਵਿਚ ਖਡ਼੍ਹੇ ਇੱਕ ਵਿਅਕਤੀ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦਕਿ ਥਾਰ ਗੱਡੀ ਸਡ਼ਕ ਦੇ ਵਿਚਕਾਰ ਹੀ ਪਲਟ ਗਈ। ਮੌਕੇ ’ਤੇ ਮੌਜੂਦ ਅਨਿਲ ਕੁਮਾਰ ਯਾਦਵ ਨੇ ਦੱਸਿਆ ਕਿ ਥਾਰ ਗੱਡੀ ਵਿਚ ਤਿੰਨ ਨੌਜਵਾਨ ਸਵਾਰ ਸਨ। ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਇਲਾਜ ਲਈ ਫਗਵਾਡ਼ਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ, ਜਦਕਿ ਇੱਕ ਨੌਜਵਾਨ ਫ਼ਰਾਰ ਹੋ ਗਿਆ। ਅਨਿਲ ਕੁਮਾਰ ਯਾਦਵ ਨੇ ਦਾਅਵਾ ਕੀਤਾ ਕਿ ਗੱਡੀ ਵਿਚੋਂ ਬਾਹਰ ਕੱਢੇ ਗਏ ਨੌਜਵਾਨ ਨਸ਼ੇ ਦੀ ਹਾਲਤ ਵਿਚ ਲੱਗ ਰਹੇ ਸਨ, ਹਾਲਾਂਕਿ ਇਸ ਸਬੰਧੀ ਪੁਲਿਸ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਹਾਦਸੇ ਤੋਂ ਬਾਅਦ ਫਲਾਈਓਵਰ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਮੌਕੇ ’ਤੇ ਲੋਕਾਂ ਦੀ ਭਾਰੀ ਭੀਡ਼ ਇਕੱਠੀ ਹੋ ਗਈ। ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਪਲਟੀ ਹੋਈ ਥਾਰ ਨੂੰ ਸਡ਼ਕ ਤੋਂ ਇਕ ਪਾਸੇ ਕਰਵਾ ਕੇ ਆਵਾਜਾਈ ਸੁਚਾਰੂ ਬਣਾਈ। ਪੁਲਿਸ ਅਧਿਕਾਰੀਆਂ ਅਨੁਸਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਫੁੱਲਾਂ ਦੀ ਕੀਤੀ ਮਨ... ਅਗਲੀ ਖ਼ਬਰ ਵਿਦਿਆਰਥੀ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਨ-ਡਾ. ਸੇਖੋਂ, ਡਾ. ਅਰੋਡ਼ਾ ਆਨੰਦ ਪਬਲਿਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।