ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਅਕਾਉਂਟੈਂਟ ਜਨਰਲ (ਲੇਖਾ ਤੇ ਹੱਕਦਾਰੀ) ਪੰਜਾਬ ਅਤੇ ਯੂ.ਟੀ. ਚੰਡੀਗਡ਼੍ਹ ਵਲੋਂ 23 ਨਵੰਬਰ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਅਦਾਲਤ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕਰਨ ਲਈ ਇਕ ਮੰਗ ਪ੍ਰਦਾਨ ਕਰੇਗੀ ਤੇ ਅਦਾਲਤ ’ਚ ਪੇਸ਼ ਸ਼ਿਕਾਇਤਾਂ ਦਾ ਨਿਪਟਾਰਾ ਸਬੰਧਿਤ ਅਧਿਕਾਰੀਆਂ ਵਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ ਈ ਮੇਲ ਰਾਹੀਂ dc . kpr 0 punjab . gov . in ਭੇਜ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਪੈਨਸ਼ਨ ਅਦਾਲਤ ਲਗਾਉਣ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਦੇ ਕਰਮਚਾਰੀਆਂ, ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਸੁਣਨਾ ਤੇ ਉਨ੍ਹਾਂ ਦਾ ਹੱਲ ਕਰਨਾ ਹੈ।