18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਰਾਮ ਕਥਾ ਲਈ ਜਲੰਧਰ ਆਉਣਗੇ ਸ਼੍ਰੇਆ ਭਾਰਤੀ

ਜਲੰਧਰ, 18 ਨਵੰਬਰ (ਸ਼ਿਵ)- ਦਿਵਯ ਜੋਤੀ ਜਾਗ੍ਤੀ ਸੰਸਥਾਨ ਦੇ ਸਵਾਮੀ ਸੱਜਣਾਨੰਦ ਨੇ ਦੱਸਿਆ ਕਿ 22 ਨਵੰਬਰ ਨੂੰ ਸਾਈਂ ਦਾਸ ਸਕੂਲ ਦੇ ਮੈਦਾਨ ’ਚ ਹੋਣ ਜਾ ਰਹੀ ਸ੍ਰੀ ਰਾਮ ਕਥਾ ਦਾ ਰਸਪਾਨ ਕਰਵਾਉਣ ਲਈ ਸ਼੍ਰੇਆ ਭਾਰਤੀ ਜੀ ਵਿਸ਼ੇਸ਼ ਤੌਰ ‘ਤੇ ਜਲੰਧਰ ਸ਼ਹਿਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਸ਼ਿਵ)- ਦਿਵਯ ਜੋਤੀ ਜਾਗ੍ਤੀ ਸੰਸਥਾਨ ਦੇ ਸਵਾਮੀ ਸੱਜਣਾਨੰਦ ਨੇ ਦੱਸਿਆ ਕਿ 22 ਨਵੰਬਰ ਨੂੰ ਸਾਈਂ ਦਾਸ ਸਕੂਲ ਦੇ ਮੈਦਾਨ ’ਚ ਹੋਣ ਜਾ ਰਹੀ ਸ੍ਰੀ ਰਾਮ ਕਥਾ ਦਾ ਰਸਪਾਨ ਕਰਵਾਉਣ ਲਈ ਸ਼੍ਰੇਆ ਭਾਰਤੀ ਜੀ ਵਿਸ਼ੇਸ਼ ਤੌਰ ‘ਤੇ ਜਲੰਧਰ ਸ਼ਹਿਰ ਆ ਰਹੇ ਹਨ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਥਾ ਸਥਲ ‘ਤੇ ਸੁੰਦਰ ਤੇ ਵਿਸ਼ਾਲ ਪੰਡਾਲ ਸਜਾਇਆ ਜਾ ਰਿਹਾ ਹੈ ਤੇ ਸ਼ਾਨਦਾਰ ਮੰਚ ਤਿਆਰ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਾਵਨ ਸਮਾਗਮ ਦੇ ਸਬੰਧ ’ਚ 20 ਨਵੰਬਰ ਨੂੰ ਸਵੇਰੇ 11 ਵਜੇ ਵਿਸ਼ਾਲ ਕਲਸ਼ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਕਥਾ ਸਥਲ ਤੋਂ ਹੀ ਸ਼ੁਰੂ ਹੋ ਕੇ ਨਿਰਧਾਰਤ ਮਾਰਗਾਂ ਤੋਂ ਹੁੰਦੀ ਹੋਈ ਮੁੜ ਕਥਾ ਸਥਲ ‘ਤੇ ਪਹੁੰਚ ਕੇ ਸਮਾਪਕ ਹੋਵੇਗੀ। ਇਸ ਤੋਂ ਇਲਾਵਾ 29 ਨਵੰਬਰ ਨੂੰ ਹਵਨ ਯੱਗ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਜਲੰਧਰ ਰਬੜ ਗੁੱਡਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਮੇਰਠ ਵਿਖੇ ਉਦਯੋਗਿਕ ਦੌਰਾ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਐਲ.ਆਈ.ਸੀ. ਪੈਨਸ਼ਨਰਾਂ ਵਲੋਂ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।