19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਲਿਸ ਲਾਇਨ ਵਿਖੇ ਤਾਇਨਾਤ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪੁਲਿਸ ਲਾਇਨ ਵਿਖੇ ਤਾਇਨਾਤ ਇਕ ਏ. ਐਸ.

ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪੁਲਿਸ ਲਾਇਨ ਵਿਖੇ ਤਾਇਨਾਤ ਇਕ ਏ. ਐਸ. ਆਈ. ਦੀ ਡਿਊਟੀ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਏ.ਐਸ.ਆਈ. ਮਲਕੀਤ ਸਿੰਘ ਡਿਊਟੀ ਦੌਰਾਨ ਬੇਹੋਸ਼ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਨੂੰ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰਮਤਿ ਸਮਾਗਮ ’ਚ ਸ਼ਾਮਿਲ ਹੋਣ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।