20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਿੰਡ ਲੱਖਪੁਰ ਦੇ ਵਿਕਾਸ ’ਤੇ ਖ਼ਰਚੇ ਜਾ ਰਹੇ ਹਨ 1.35 ਕਰੋਡ਼ ਰੁਪਏ : ਡਾ. ਚੱਬੇਵਾਲ

ਫਗਵਾਡ਼ਾ, 19 ਨਵੰਬਰ (ਹਰਜੋਤ ਸਿੰਘ ਚਾਨਾ)- ਪਿੰਡ ਲੱਖਪੁਰ ਦੇ ਸਰਬਪੱਖੀ ਵਿਕਾਸ ’ਤੇ ਕੁੱਲ 1. 35 ਕਰੋਡ਼ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਅਜੀਤ ਡੈਸਕ 20-11-2026
ਫਗਵਾਡ਼ਾ, 19 ਨਵੰਬਰ (ਹਰਜੋਤ ਸਿੰਘ ਚਾਨਾ)- ਪਿੰਡ ਲੱਖਪੁਰ ਦੇ ਸਰਬਪੱਖੀ ਵਿਕਾਸ ’ਤੇ ਕੁੱਲ 1.35 ਕਰੋਡ਼ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਦੌਰਾਨ ਉਨ੍ਹਾਂ 65 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਕਰੀਬ 4 ਕਿੱਲੋਮੀਟਰ ਲੰਬੀ ਪ੍ਰੀਮਿਕਸ ਕਾਰਪੇਟ (ਪੀ.ਸੀ.) ਸਡ਼ਕ ਦੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਤੇ ਸਬੰਧਿਤ ਅਧਿਕਾਰੀਆਂ ਤੋਂ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਡ਼ਕ ਨਿਰਮਾਣ ’ਚ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਡ਼ਕ ਦੇ ਬਣਨ ਨਾਲ ਆਸ-ਪਾਸ ਦੇ 25 ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਫਗਵਾਡ਼ਾ-ਹੁਸ਼ਿਆਰਪੁਰ ਰੋਡ ਤੋਂ ਪਿੰਡ ਚੱਕ ਪ੍ਰੇਮਾ ਤੱਕ 70 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ 18 ਫੁੱਟ ਚੌਡ਼ੀ ਸਡ਼ਕ ਦਾ ਕੰਮ ਪਹਿਲਾਂ ਹੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕਾ ਹੈ। ਆਰਕੀਟੈਕਟ ਮਨਜੀਤ ਕੁਮਾਰ ਦੀ ਮਾਤਾ ਨਮਿਤ ਅਰਦਾਸ ਅੱਜ ਫਗਵਾਡ਼ਾ, 19 ਨਵੰਬਰ (ਚਾਨਾ)-ਇੱਥੋਂ ਦੇ ਪ੍ਰਮੁੱਖ ਆਰਕੀਟੈਕਟ ਮਨਜੀਤ ਕੁਮਾਰ ਐਮ.ਡੀ ਦੀ ਮਾਤਾ ਚਰਨਜੀਤ ਕੌਰ ਨਮਿਤ ਅੰਤਿਮ ਅਰਦਾਸ 21 ਨਵੰਬਰ ਨੂੰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਰਾਪੁਰ ਫ਼ਰਵਾਲਾ ਜਲੰਧਰ ਵਿਖੇ ਹੋਵੇਗੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਪੁੰਨਿਆ ਕੇਸਰੀ ਦੰਗਲ 22 ਨੂੰ-ਈਰਾਨ ਤੋਂ ਪਹਿਲਵਾਨ ਪੁੱਜਣਗੇ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਵਲੋਂ ਲੋਕ ਸੰਪਰਕ ਮੁਹਿੰਮ ਤਹਿਤ ਪਿੰਡ ਕੱਸੋ ਚਾਹਲ ’ਚ ਪਿੰਡ ਵਾਸੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।