ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 7 ਨੂੰ ਕਰੇਗੀ ਚੰਡੀਗਡ਼੍ਹ ਦਾ ਘਿਰਾਓ-ਕਿਸਾਨ ਆਗੂ
ਸਾਉਦੀ ਅਰਬ ’ਚ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ
ਨਡਾਲਾ, 22 ਨਵੰਬਰ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਨਡਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਬਲਾਕਾ ਸਿੰਘ ਤੇ ਜ਼ੋਨ ਸਕੱਤਰ ਜਸਵੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਕ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 7 ਨੂੰ ਕਰੇਗੀ ਚੰਡੀਗਡ਼੍ਹ ਦਾ ਘਿਰਾਓ-ਕਿਸਾਨ ਆਗੂ
23-11-2026
ਨਡਾਲਾ, 22 ਨਵੰਬਰ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਨਡਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਬਲਾਕਾ ਸਿੰਘ ਤੇ ਜ਼ੋਨ ਸਕੱਤਰ ਜਸਵੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਦਾ 15 ਅਕਤੂਬਰ ਤੱਕ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅੱਜ ਤੱਕ ਸਰਕਾਰ ਨੇ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ। ਇਸ ਕਾਰਨ ਕਿਸਾਨਾਂ ਤੇ ਮਜ਼ਦੂਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੱਕੀ, ਆਲੂ, ਸਰ੍ਹੋਂ, ਬਾਸਮਤੀ ਤੇ ਮੂੰਗੀ ਸਮੇਤ ਪੰਜ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦਿੱਤਾ ਜਾਵੇ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ 2025 ਤੇ ਬਿੱਲ ਸੋਧ ਐਕਟ 2025 ਨੂੰ ਰੱਦ ਕਰਨ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਕਰਨ, ਆਬਾਦਕਾਰਾਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦੇਣ ਤੇ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਸਮੇਤ ਹੋਰ ਮੰਗਾਂ ਉਠਾਈਆਂ ਗਈਆਂ। ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 7 ਦਸੰਬਰ ਨੂੰ ਚੰਡੀਗਡ਼੍ਹ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਸ ਸੰਘਰਸ਼ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ੋਨ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਆਈ.ਟੀ. ਸੈੱਲ ਇੰਚਾਰਜ ਗੁਰਵਿੰਦਰ ਸਿੰਘ, ਜ਼ੋਨ ਮੀਤ ਪ੍ਰਧਾਨ ਗੱਗੀ ਹਮੀਰਾ, ਕਮਲਜੀਤ ਸਿੰਘ, ਜ਼ੋਨ ਆਗੂ ਬੀਬੀ ਬਲਵਿੰਦਰ ਕੌਰ ਤੋਂ ਇਲਾਵਾ ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਚਿਮਨ ਸਿੰਘ, ਬੂਡ਼ ਸਿੰਘ, ਮਲਕੀਤ ਸਿੰਘ, ਜੋਗਿੰਦਰ ਸਿੰਘ, ਸਵਰਨ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਗੁਰਮੀਤ ਕੌਰ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।