23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੁੰਨਿਆ ਦੇ ਪਵਿੱਤਰ ਦਿਹਾਡ਼ੇ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ-ਬਾਬਾ ਬੇਦੀ

ਸੁਭਾਨਪੁਰ, 22 ਨਵੰਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ (ਕਪੂਰਥਲਾ) ਵਿਖੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਸੰਚਾਲਕ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀਡ਼੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ 24 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਪੁੰਨਿਆ ਦਾ ਪਵਿੱਤਰ ਦਿਹਾਡ਼ਾ ਮਨਾਇਆ ਜਾਵੇਗਾ। ਬਾਬਾ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ।

ਅਜੀਤ ਡੈਸਕ 23-11-2026
ਸੁਭਾਨਪੁਰ, 22 ਨਵੰਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ (ਕਪੂਰਥਲਾ) ਵਿਖੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਸੰਚਾਲਕ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀਡ਼੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ 24 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਪੁੰਨਿਆ ਦਾ ਪਵਿੱਤਰ ਦਿਹਾਡ਼ਾ ਮਨਾਇਆ ਜਾਵੇਗਾ। ਬਾਬਾ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ। ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ’ਤੇ ਕੀਰਤਨੀ ਜਥੇ, ਕਥਾ ਵਾਚਕ, ਢਾਡੀ ਜਥਿਆਂ ਤੋਂ ਇਲਾਵਾ ਬਾਬਾ ਮਨਜੀਤ ਸਿੰਘ ਆਪਣੇ ਪ੍ਰਵਚਨਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਪਾਕਿਸਤਾਨ ਵਿਖੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਲਈ ਕਰਤਾਰਪੁਰ ਲਾਂਗੇ ਨੂੰ ਦੁਬਾਰਾ ਖੋਲ੍ਹਣ ਦੀ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਭੁਲੱਥ ਵਿਖੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਦੀ ਕੋਸ਼ਿਸ਼ ਪੁਲਿਸ ਸੀ.ਸੀ.ਟੀ.ਵੀ. ਫੁਟੇ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 7 ਨੂੰ ਕਰੇਗੀ ਚੰਡੀਗਡ਼੍ਹ ਦਾ ਘਿਰਾਓ-ਕਿਸਾਨ ਆਗੂ ਸਾਉਦੀ ਅਰਬ ’ਚ ਵਿਅਕਤੀ ਦੀ ਹਾਰਟ ਅਟੈਕ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।