22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਲਡ਼ਕੀਆਂ ਨੇ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਕਪੂਰਥਲਾ, 22 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 23-11-2026
ਕਪੂਰਥਲਾ, 22 ਨਵੰਬਰ (ਵਿ.ਪ੍ਰ.)-ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਤੇ ਨੌਜਵਾਨ ਪੀਡ਼ੀ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਦੇ ਉਦੇਸ਼ ਨਾਲ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਇਕ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਰਵਾਨੀ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਮਹੱਤਵਪੂਰਨ ਸਰਮਾਇਆ ਹੁੰਦੇ ਹਨ। ਉਨ੍ਹਾਂ ਦੀ ਊਰਜਾ ਤੇ ਸਮਰਥਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਮੁੱਖ ਲੋਡ਼ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲਡ਼ਾਈ ਕੇਵਲ ਸਰਕਾਰੀ ਯਤਨਾਂ ਨਾਲ ਹੀ ਨਹੀਂ ਸਗੋਂ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਸਫ਼ਲ ਹੋ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਰੈਲੀ ਨੂੰ ਸਫ਼ਲ ਬਣਾਉਣ ਵਿਚ ਕਾਲਜ ਦੇ ਐਨ.ਐਸ.ਐਸ. ਯੂਨਿਟ ਦੀ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਰੈਲੀ ’ਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਇਸ ਬਿਮਾਰੀ ਤੋਂ ਦੂਰ ਰਹਿਣ ਲਈ ਕਿਹਾ। ਰੈਲੀ ਵਿਚ ਕਾਲਜ ਦੇ ਐਨ.ਐਸ.ਐਸ. ਯੂਨਿਟ ਨਾਲ ਸਬੰਧਿਤ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਪੱਤਰਕਾਰ ਚੰਦਰ ਸ਼ੇਖਰ ਕਾਲੀਆ ਦੀ ਮਾਤਾ ਦਾ ਦਿਹਾਂਤ ਅਗਲੀ ਖ਼ਬਰ ਦੇਸ਼ ਵਿਚ ਸਮੇਂ-ਸਮੇਂ ਬਣੀਆਂ ਸਰਕਾਰਾਂ ਨੇ ਦਲਿਤ ਸਮਾਜ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ-ਅਵਤਾਰ ਸਿੰਘ ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।