ਅਕਾਲੀ-ਭਾਜਪਾ ਗੱਠਜੋਡ਼ ਦਾ ਲੋਕਾਂ ’ਤੇ ਕੋਈ ਅਸਰ ਨਹੀਂ ਹੋਵੇਗਾ: ਵਿਧਾਇਕ ਧਾਲੀਵਾਲ
ਫਗਵਾਡ਼ਾ, 24 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋਡ਼ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ’ਚ ਆਪਣਾ ਜਨ ਆਧਾਰ ਗੁਆ ਚੁੱਕੀਆਂ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਇਸ ਗੱਠਜੋਡ਼ ਤੋਂ ਕੋਈ ਸਿਆਸੀ ਲਾਭ ਮਿਲਣ ਵਾਲਾ ਨਹੀਂ ਹੈ ਤੇ ਲੋਕ ਚੋਣਾਂ ਦੌਰਾਨ ਇਨ੍ਹਾਂ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾ ਦੇਣਗੇ।
ਫਗਵਾਡ਼ਾ, 24 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋਡ਼ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ’ਚ ਆਪਣਾ ਜਨ ਆਧਾਰ ਗੁਆ ਚੁੱਕੀਆਂ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਇਸ ਗੱਠਜੋਡ਼ ਤੋਂ ਕੋਈ ਸਿਆਸੀ ਲਾਭ ਮਿਲਣ ਵਾਲਾ ਨਹੀਂ ਹੈ ਤੇ ਲੋਕ ਚੋਣਾਂ ਦੌਰਾਨ ਇਨ੍ਹਾਂ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾ ਦੇਣਗੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਹੁਣ ਵਾਪਸ ਲਏ ਜਾ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਾਜਪਾ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਸੀ, ਹੁਣ ਉਨ੍ਹਾਂ ਮੁੱਦਿਆਂ ਨੂੰ ਪਾਸੇ ਰੱਖ ਕੇ ਮੁਡ਼ ਗੱਠਜੋਡ਼ ਕਰਨ ਦਾ ਕੀ ਆਧਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਿਆਸੀ ਹਾਲਤ ਕਮਜ਼ੋਰ ਹੋ ਚੁੱਕੀ ਹੈ ਤੇ ਇਸੇ ਕਾਰਨ ਪਾਰਟੀ ਨੇ ਆਪਣੇ ਪੁਰਾਣੇ ਸਟੈਂਡ ਨੂੰ ਛੱਡ ਕੇ ਭਾਜਪਾ ਨਾਲ ਸਮਝੌਤਾ ਕਰਨਾ ਬਿਹਤਰ ਸਮਝਿਆ ਹੈ। ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਨਤੀਜਾ ਸਾਹਮਣੇ ਆਇਆ ਹੈ ਅਤੇ ਨਾ ਹੀ ਕਿਸਾਨਾਂ ਦੇ ਹੱਕਾਂ ਲਈ ਉਮੀਦ ਮੁਤਾਬਿਕ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਗੱਠਜੋਡ਼ ਰਾਹੀਂ ਸਿਆਸੀ ਲਾਭ ਮਿਲਣ ਦਾ ਭੁਲੇਖਾ ਹੈ, ਜਿਸ ਨੂੰ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਦੂਰ ਕਰ ਦੇਣਗੇ।