ਪਿੰਡ ਕਮਰਾਏ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਕਮਰਾਏ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਏ ਗਿਆ ਇਹ ਨਗਰ ਕੀਰਤਨ ਬਾਬਾ ਪ੍ਰੇਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰ ਦੇ ਪਰਿਕਰਮਾ ਕਰਦਾ ਹੋਇਆ ਭੁਲੱਥ, ਭਗਵਾਨਪੁਰ ਤੋਂ ਹੁੰਦਾ ਹੋਇਆ ਵਾਪਸ ਨਗਰ ਦੇ ਗੁਰੂ ਘਰ ਵਿਖੇ ਸਮਾਪਤ ਹੋਇਆ।
ਭੁਲੱਥ, 24 ਨਵੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਕਮਰਾਏ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆ ਦੀ ਅਗਵਾਈ ਹੇਠ ਸਜਾਏ ਗਿਆ ਇਹ ਨਗਰ ਕੀਰਤਨ ਬਾਬਾ ਪ੍ਰੇਮ ਸਿੰਘ ਅਕਾਲੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰ ਦੇ ਪਰਿਕਰਮਾ ਕਰਦਾ ਹੋਇਆ ਭੁਲੱਥ, ਭਗਵਾਨਪੁਰ ਤੋਂ ਹੁੰਦਾ ਹੋਇਆ ਵਾਪਸ ਨਗਰ ਦੇ ਗੁਰੂ ਘਰ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਵੱਖ- ਵੱਖ ਰਸਤਿਆਂ ’ਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ। ਗੁਰਦੁਆਰਾ ਸੁੱਖ ਸਾਗਰ ਰਾਜਪੁਰ (ਬੇਰੀਆਂ ਵਾਲਾ) ਪਹੁੰਚਣ ’ਤੇ ਪ੍ਰਬੰਧਕ ਸੁਖਵੰਤ ਸਿੰਘ ਤੱਖਰ, ਕੈਪਟਨ ਬਲਵੀਰ ਸਿੰਘ, ਸੁਰਿੰਦਰਪਾਲ ਸਿੰਘ ਸਾਬੀ, ਨੰਬਰਦਾਰ ਗੁਰਮੀਤ ਸਿੰਘ, ਬਲਜੀਤ ਸਿੰਘ ਤੱਖਰ, ਸਤਨਾਮ ਸਿੰਘ, ਅਸ਼ੋਕ ਕੁਮਾਰ, ਬਲਵੰਤ ਸਿੰਘ, ਬਚਨ ਸਿੰਘ, ਅਮਰੀਕ ਸਿੰਘ, ਮਹਿੰਦਰ ਸਿੰਘ ਤੇ ਹੋਰ ਸੰਗਤਾਂ ਵਲੋਂ ਨਗਰ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋਡ਼ਿਆ ਗਿਆ ਤੇ ਵੱਖ- ਵੱਖ ਬੁਲਾਰਿਆਂ ਵਲੋਂ ਆਪਣੇ ਸੰਬੋਧਨ ਰਾਹੀਂ ਗੁਰੂ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤਰਲੋਚਨ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਦਲੀਪ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿੰਘ ਯੂ.ਐਸ.ਏ., ਜਰਨੈਲ ਸਿੰਘ, ਧਿਆਨ ਸਿੰਘ, ਗੁਰਦੇਵ ਸਿੰਘ, ਨਿਰੰਜਨ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਮੀਤ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਨਿਸ਼ਾਨ ਸਿੰਘ, ਦਲੀਪ ਸਿੰਘ, ਬੀਬੀ ਮਨਜੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ ।