25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਿੱਖਿਆਰਥੀ ਆਪਣੇ ਹੁਨਰ ਨੂੰ ਨਿਖਾਰ ਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰਨ-ਕਮਲਜੀਤ ਸਿੰਘ ਆਈ.ਟੀ.ਆਈ. ਦੀ 5ਵੀਂ ਨੈਸ਼ਨਲ ਸਕਿੱਲ ਕਨਵੋਕੇਸ਼ਨ ’ਚ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਦੀਂਆਂ ਹਦਾਇਤਾਂ ਅਨੁਸਾਰ ਸਰਕਾਰੀ ਆਈ. ਟੀ.

ਅਜੀਤ ਡੈਸਕ 25-11-2026
ਕਪੂਰਥਲਾ, 24 ਨਵੰਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਦੀਂਆਂ ਹਦਾਇਤਾਂ ਅਨੁਸਾਰ ਸਰਕਾਰੀ ਆਈ.ਟੀ.ਆਈ. ਕਪੂਰਥਲਾ ਦੀ ਪੰਜਵੀਂ ਨੈਸ਼ਨਲ ਸਕਿੱਲ ਕਨਵੋਕੇਸ਼ਨ ਦੇ ਸਬੰਧ ’ਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਉੱਘੇ ਕਾਰੋਬਾਰੀ ਕਮਲਜੀਤ ਸਿੰਘ ਚੇਅਰਮੈਨ ਇੰਸਟੀਚਿਊਟ ਮੈਨੇਜਮੈਂਟ ਕਮੇਟੀ (ਆਈ.ਐਮ.ਸੀ.) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਬਾਅਦ ’ਚ ਉਨ੍ਹਾਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਲੈ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਸਿੱਖਿਆਰਥੀਆਂ ਦੀ ਪ੍ਰਾਪਤੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੇ ਆਤਮ ਵਿਸ਼ਵਾਸ ’ਚ ਵਾਧਾ ਕਰਨਾ ਤੇ ਭਵਿੱਖ ’ਚ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਨਵੇਂ ਮੌਕਿਆਂ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਗੁਰਜੀਤ ਸਿੰਘ, ਗੁਰਦਾਵਲ ਸਿੰਘ ਤੇ ਸੰਸਥਾ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਦੁਆਬਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਲੋਡ਼ਵੰਦਾਂ ਲਈ ਸੰਤ ਸੀਚੇਵਾਲ ਨੂੰ ਕੰਬਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।