25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਗੁਰਦੁਆਰਾ ਬੰਗਾ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਅਕਾਲੀ ਗੁਰਦੁਆਰਾ ਬੰਗਾ ਰੋਡ ਫਗਵਾਡ਼ਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਏ ਗਏ। ਇਸ ਮੌਕੇ ’ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 25-11-2026
ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਅਕਾਲੀ ਗੁਰਦੁਆਰਾ ਬੰਗਾ ਰੋਡ ਫਗਵਾਡ਼ਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਏ ਗਏ। ਇਸ ਮੌਕੇ ’ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ ’ਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਸ਼ਮਸ਼ੇਰ ਸਿੰਘ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ । ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਇਸਤਰੀ ਵਿੰਗ ਅਕਾਲੀ ਗੁਰਦੁਆਰਾ ਫਗਵਾਡ਼ਾ ਦੀਆਂ ਬੀਬੀਆਂ ਆਪਣੇ ਜਥੇ ਸਮੇਤ ਆਦਿ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਨਿਹਾਲ ਕੀਤਾ । ਅੰਤ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ। ਮਹਾਨ ਸ਼ਖ਼ਸੀਅਤਾਂ ਤੇ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ । ਸਟੇਜ ਸਕੱਤਰ ਦੀ ਸੇਵਾ ਦਵਿੰਦਰ ਸਿੰਘ ਨੇ ਅਦਾ ਕੀਤੀ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਸਾਬਕਾ ਮੰਤਰੀ ਵਿਜੈ ਸਾਂਪਲਾ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਅਵਤਾਰ ਸਿੰਘ ਭੁੰਗਰਨੀ ਸੂਬਾਈ ਅਕਾਲੀ ਆਗੂ, ਬਲਜਿੰਦਰ ਸਿੰਘ ਠੇਕੇਦਾਰ ਸੂਬਾਈ ਅਕਾਲੀ ਆਗੂ , ਮਲਕੀਤ ਸਿੰਘ ਰਘਬੋਤਰਾ, ਬਹਾਦਰ ਸਿੰਘ ਸੰਗਤਪੁਰ, ਸੁਖਵੰਤ ਸਿੰਘ ਬਸਰਾ ਪ੍ਰਧਾਨ, ਹਰਮਿੰਦਰ ਸਿੰਘ ਬਸਰਾ, ਆਸ਼ੂ ਸਾਂਪਲਾ, ਸਰਬਜੀਤ ਕੌਰ, ਗੁਰਪ੍ਰੀਤ ਸਿੰਘ ਬੱਲ, ਸ਼ਿੰਗਾਰਾ ਸਿੰਘ, ਹਰਿੰਦਰ ਕੌਰ ਸੇਠੀ, ਬਹਾਦਰ ਸਿੰਘ ਸੰਗਤਪੁਰ, ਸੁਖਬੀਰ ਸਿੰਘ ਕਿੰਨਡ਼ਾ, ਤੇਜਬਿੰਦਰ ਸਿੰਘ ਦੁਸਾਂਝ, ਅਮਰੀਕ ਸਿੰਘ, ਦਵਿੰਦਰ ਸਿੰਘ, ਅਮਰੀਕ ਸਿੰਘ, ਗੁਰਬਿੰਦਰ ਸਿੰਘ, ਜਥੇਦਾਰ ਸਤਿੰਦਰ ਸਿੰਘ ਫਗਵਾਡ਼ਾ ਵਾਲੇ ਆਦਿ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਬੇਗੋਵਾਲ ’ਚ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਸਾਧਵੀ ਭਾਰਤੀ ਨੇ ਵਧਦੇ ‘ਸਕ੍ਰੀਨ ਟਾਈਮ’ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਸੁਚੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।