25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਾ ਚੌਥਾ ਨਗਰ ਕੀਰਤਨ ਸਮਾਪਤ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਹਰਾ ਨਗਰ ਕੀਰਤਨ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ,ਆਪਸੀ ਭਾਈਚਾਰਕ ਸਾਂਝ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਾ ਹੋਇਆ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋਇਆ। ਸੰਤ ਸੀਚੇਵਾਲ ਨੇ ਕਿਹਾ ਕਿ ਜੰਗਾਂ ਯੁੱਧਾਂ ਦੀ ਥਾਂ ਬਾਬੇ ਨਾਨਕ ਨੇ ਸੰਵਾਦ ਦੀ ਪਿਰਤ ਪਾ ਕੇ ਸ਼ਾਂਤੀ ਦਾ ਮਾਰਗ ਚੁਣਿਆ ਸੀ।

ਅਜੀਤ ਡੈਸਕ 25-11-2026
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਹਰਾ ਨਗਰ ਕੀਰਤਨ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ,ਆਪਸੀ ਭਾਈਚਾਰਕ ਸਾਂਝ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਾ ਹੋਇਆ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋਇਆ। ਸੰਤ ਸੀਚੇਵਾਲ ਨੇ ਕਿਹਾ ਕਿ ਜੰਗਾਂ ਯੁੱਧਾਂ ਦੀ ਥਾਂ ਬਾਬੇ ਨਾਨਕ ਨੇ ਸੰਵਾਦ ਦੀ ਪਿਰਤ ਪਾ ਕੇ ਸ਼ਾਂਤੀ ਦਾ ਮਾਰਗ ਚੁਣਿਆ ਸੀ। ਚੌਥੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਹਰੇ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ 11,000 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਨਗਰ ਕੀਰਤਨ ਤਲਵੰਡੀ ਚੌਧਰੀਆਂ ਪੁਲ, ਬੀ.ਡੀ.ਪੀ.ਓ. ਦਫ਼ਤਰ, ਨਾਨਕ ਹੱਟ, ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਗੁਰੂ ਕਾ ਬਾਗ, ਚੌਂਕ ਚੇਲਿਆਂ, ਮੁਹੱਲਾ ਸਿੱਖਾਂ, ਬੇਬੇ ਨਾਨਕੀ ਜੀ ਦੇ ਪੁਰਾਤਨ ਘਰ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਸ੍ਰੀ ਹੱਟ ਸਾਹਿਬ ਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਹੁੰਦਾ ਹੋਇਆ ਪਵਿੱਤਰ ਕਾਲੀ ਵੇਈਂ ਦੇ ਕੰਢੇ-ਕੰਢੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ’ਚ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ, ਐਸ.ਡੀ.ਐਮ. ਕਪੂਰਥਲਾ ਜਸਜੀਤ ਸਿੰਘ, ਏ.ਐਸ.ਪੀ. ਸੁਲਤਾਨਪੁਰ ਲੋਧੀ ਧਰਿੰਦਰ ਵਰਮਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਨਗਰ ਕੀਰਤਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਦੇ ਸਰਬੱਤ ਦੇ ਭਲੇ, ਪ੍ਰੇਮ, ਏਕਤਾ ਤੇ ਕੁਦਰਤ ਨਾਲ ਇਕਮਿਕ ਹੋ ਕੇ ਜੀਵਨ ਜਿਊਣ ਦੇ ਸੰਦੇਸ਼ ਨਾਲ ਜੋਡ਼ਿਆ। ਵਾਤਾਵਰਨ ਸੰਕਟ ਬਾਰੇ ਚਿੰਤਾ ਪ੍ਰਗਟ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਜਲਵਾਯੂ ਤਬਦੀਲੀ, ਪ੍ਰਦੂਸ਼ਣ, ਪਾਣੀ ਦੀ ਘਾਟ ਤੇ ਕੁਦਰਤੀ ਸਰੋਤਾਂ ਦਾ ਖ਼ਾਤਮਾ ਮਨੁੱਖਤਾ ਸਾਹਮਣੇ ਵੱਡੀਆਂ ਚੁਨੌਤੀਆਂ ਹਨ। ਨਗਰ ਕੀਰਤਨ ਦੇ ਰਸਤੇ ’ਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ।
ਪਿਛਲੀ ਖ਼ਬਰ 557 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਸਹਾਇਤਾ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਬੇਗੋਵਾਲ ’ਚ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।