25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਲਾਹੀ ਗੇਟ ਮੰਡੀ ਨੇਡ਼ੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਰਿਕਸ਼ਾ ਚਾਲਕ ਨੂੰ ਮਾਰੀ ਟੱਕਰ

ਫਗਵਾਡ਼ਾ, 24 ਨਵੰਬਰ (ਚਾਨਾ)-ਫਗਵਾਡ਼ਾ ਸ਼ਹਿਰ ਦੇ ਪਲਾਹੀ ਗੇਟ ਸਥਿਤ ਸਬਜ਼ੀ ਮੰਡੀ ਦੇ ਪਿਛਲੇ ਪਾਸੇ ਅੱਜ ਸਵੇਰੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਰਿਕਸ਼ਾ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਰਿਕਸ਼ੇ ਦਾ ਵੀ ਕਾਫ਼ੀ ਨੁਕਸਾਨ ਹੋਇਆ।

ਅਜੀਤ ਡੈਸਕ 25-11-2026
ਫਗਵਾਡ਼ਾ, 24 ਨਵੰਬਰ (ਚਾਨਾ)-ਫਗਵਾਡ਼ਾ ਸ਼ਹਿਰ ਦੇ ਪਲਾਹੀ ਗੇਟ ਸਥਿਤ ਸਬਜ਼ੀ ਮੰਡੀ ਦੇ ਪਿਛਲੇ ਪਾਸੇ ਅੱਜ ਸਵੇਰੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਰਿਕਸ਼ਾ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਰਿਕਸ਼ੇ ਦਾ ਵੀ ਕਾਫ਼ੀ ਨੁਕਸਾਨ ਹੋਇਆ। ਮਿਲੀ ਜਾਣਕਾਰੀ ਅਨੁਸਾਰ ਰਿਕਸ਼ਾ ਚਾਲਕ ਸਬਜ਼ੀ ਲੈ ਕੇ ਜਾ ਰਿਹਾ ਸੀ ਕਿ ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਮੋਟਰਸਾਈਕਲ ਨੇ ਉਸ ਦੇ ਰਿਕਸ਼ੇ ਨੂੰ ਸਿੱਧੀ ਟੱਕਰ ਮਾਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਮੋਟਰਸਾਈਕਲ ’ਤੇ ਚਾਰ ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਉਮਰ ਕਾਫ਼ੀ ਘੱਟ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਨੌਜਵਾਨ ਬੇਹੱਦ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੂਜੇ ਪਾਸੇ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਕਹਿਣਾ ਸੀ ਕਿ ਰਸਤੇ ’ਚ ਅਚਾਨਕ ਉਨ੍ਹਾਂ ਦੀਆਂ ਅੱਖਾਂ ਅੱਗੇ ਹਨੇਰਾ ਛਾ ਗਿਆ, ਜਿਸ ਕਾਰਨ ਉਹ ਮੋਟਰਸਾਈਕਲ ’ਤੇ ਕਾਬੂ ਨਹੀਂ ਰੱਖ ਸਕੇ ਤੇ ਇਹ ਹਾਦਸਾ ਵਾਪਰ ਗਿਆ।
ਪਿਛਲੀ ਖ਼ਬਰ ਗੁਰਪੁਰਬ ਮੌਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਵੱਲੋਂ ਸੁਲਤਾਨਪੁਰ ਲੋਧੀ ਦਾ ਦੌਰਾ ਅਗਲੀ ਖ਼ਬਰ 557 ਵੇਂ ਪ੍ਰਕਾਸ਼ ਪੁਰਬ ਮੌਕੇ ਅਰਜਨਾ ਐਵਾਰਡੀ ਸੱਜਣ ਸਿੰਘ ਦੀ ਅਗਵਾਈ ’ਚ ਕਰਵਾਇਆ ਕਬੱਡੀ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।