25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਾਲਾ ਸੰਘਿਆਂ ’ਚ ਨਗਰ ਕੀਰਤਨ ’ਤੇ ਲੱਗੀਆਂ ਭਾਰੀ ਰੌਣਕਾਂ

ਕਾਲਾ ਸੰਘਿਆਂ, 24 ਨਵੰਬਰ (ਬਲਜੀਤ ਸਿੰਘ ਸੰਘਾ)-ਮਾਨਵਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਕਸਬੇ ਦੇ ਗੁਰਦੁਆਰਾ ਘੰਟਾ ਘਰ ਤੋਂ ਫੁੱਲਾਂ ਨਾਲ਼ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਹਿਬਾਨਾਂ ਦੀ ਅਗਵਾਈ ’ਚ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਮੌਕੇ ਸੰਗਤਾਂ ਵੱਲੋਂ ‘ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ’ ਲਗਾਏ ਜੈਕਾਰਿਆਂ ਨਾਲ਼ ਕਾਲ਼ਾ ਸੰਘਿਆਂ ਗੂੰਜ ਉੱਠਿਆ।

ਅਜੀਤ ਡੈਸਕ 25-11-2026
ਕਾਲਾ ਸੰਘਿਆਂ, 24 ਨਵੰਬਰ (ਬਲਜੀਤ ਸਿੰਘ ਸੰਘਾ)-ਮਾਨਵਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਕਸਬੇ ਦੇ ਗੁਰਦੁਆਰਾ ਘੰਟਾ ਘਰ ਤੋਂ ਫੁੱਲਾਂ ਨਾਲ਼ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਹਿਬਾਨਾਂ ਦੀ ਅਗਵਾਈ ’ਚ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਮੌਕੇ ਸੰਗਤਾਂ ਵੱਲੋਂ ‘ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ’ ਲਗਾਏ ਜੈਕਾਰਿਆਂ ਨਾਲ਼ ਕਾਲ਼ਾ ਸੰਘਿਆਂ ਗੂੰਜ ਉੱਠਿਆ। ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਅਤੇ ਫੁੱਲਾਂ ਦੀ ਵਰਖਾ ਨਾਲ ਅਰੰਭ ਹੋਇਆ ਇਹ ਨਗਰ ਕੀਰਤਨ ਦਾ ਪਹਿਲੇ ਪਡ਼ਾਅ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਇਸ ਤੋਂ ਉਪਰੰਤ ਨਗਰ ਕੀਰਤਨ ਮੇਨ ਬਾਜ਼ਾਰ, ਵਿਸ਼ਵਕਰਮਾ ਮੰਦਿਰ, ਗੁਰਦੁਆਰਾ ਖ਼ਾਸ ਕਾਲ਼ਾ, ਇਤਿਹਾਸਕ ਗੁਰਦੁਆਰਾ ਟਾਂਵੀਂ ਸਾਹਿਬ, ਗੁਰਦੁਆਰਾ ਰਵਿਦਾਸ ਮਹਾਰਾਜ ਸਮੇਤ ਵੱਖ ਵੱਖ ਪਡ਼ਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਘੰਟਾ ਘਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ। ਇਸ ਮੌਕੇ ਪ੍ਰਸਿੱਧ ਪੰਥਕ ਢਾਡੀ ਗਿਆਨੀ ਹਰਜਿੰਦਰ ਸਿੰਘ ਪਰਵਾਨਾ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸ਼ਰਧਾਲੂਆਂ ਵੱਲੋਂ ਸੰਗਤਾਂ ਲਈ ਨਗਰ ਕੀਰਤਨ ਦੇ ਪਡ਼ਾਵਾਂ ਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਉਂਦਿਆਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਘੰਟਾ ਘਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ ਬੱਬੀ ਸਮੇਤ ਹੋਰ ਅਹੁਦੇਦਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਦੀਆਂ ਵਧਾਈਆਂ ਦਿੰਦੇ ਹੋਏ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ। ਨਗਰ ਕੀਰਤਨ ਦੌਰਾਨ ਭਾਈ ਗੁਰਦਾਵਰ ਸਿੰਘ ਜੱਲੋਵਾਲ ਵੱਲੋਂ ਸਟੇਜ ਸਕੱਤਰ ਦੀ ਸੇਵਾ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਪਡ਼੍ਹਨ, ਸੁਣਨ ਦੀ ਬੇਨਤੀ ਕੀਤੀ। ਇਸ ਮੌਕੇ ਗੁਰਦੁਆਰਾ ਬਾਬਾ ਕਾਹਨ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ, ‘ਆਪ’ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਰਿੰਦਰ ਸਿੰਘ ਸੰਘਾ, ਕੁਲਦੀਪ ਸਿੰਘ ਬਿੱਲਾ, ਸਰਬਣ ਸਿੰਘ ਸੰਘਾ, ਗੁਰਦਾਵਰ ਸਿੰਘ ਬੱਸਣ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਥਾਨਕ ਪ੍ਰਧਾਨ ਪਲਵਿੰਦਰ ਸਿੰਘ ਸੰਘਾ, ਡਾ. ਬਲਕਾਰ ਸਿੰਘ, ਹਰਵਿੰਦਰ ਸਿੰਘ ਸੰਘਾ, ਭੁਪਿੰਦਰ ਸਿੰਘ ਭੰਵਰਾ, ਸਤਨਾਮ ਸਿੰਘ ਸੰਘਾ, ਪ੍ਰੇਮ ਸਿੰਘ ਸੰਘਾ, ਜਗਰੂਪ ਸਿੰਘ ਰੂਪਾ, ਮੁਖ਼ਤਿਆਰ ਸਿੰਘ ਬਿੱਕਾ, ਸਤੀਸ਼ ਕੁਮਾਰ ਘੋਨਾ, ਸੁਖਵਿੰਦਰ ਸਿੰਘ ਪਦਮ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਦੀ ਮਹਾਂ ਰੈਲੀ ਮੌਕੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰੇਗੀ-ਦਲਜੀਤ ਰਾਜੂ ਅਗਲੀ ਖ਼ਬਰ ਪਿੰਡ ਮਲਕਪੁਰ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।