26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗ੍ਰੀਸ ’ਚ ਕਤਲ ਕੀਤੇ 2 ਸਕੇ ਭਰਾਵਾਂ ਦੇ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ)- ਗ੍ਰੀਸ ’ਚ ਰਿਸ਼ਤੇਦਾਰ ਵਲੋਂ ਕਤਲ ਕੀਤੇ ਗਏ ਪਿੰਡ ਤਲਵੰਡੀ ਸੰਘੇਡ਼ਾ ਦੇ 2 ਸਕੇ ਭਰਾਵਾਂ ਦੇ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਵਿਦੇਸ਼ ਮੰਤਰੀ ਸ਼੍ਰੀ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਪੀਡ਼ਤ ਪਰਿਵਾਰ ਪਿੰਡ ਦੀ ਪੰਚਾਇਤ ਸਮੇਤ ਸੰਤ ਸੀਚੇਵਾਲ ਨੂੰ ਅੱਜ ਸਵੇਰੇ ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਵਿਖੇ ਮਿਲਣ ਲਈ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ।

ਅਕਾਲੀ-ਭਾਜਪਾ ਆਗੂਆਂ ਨੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਈ ਸ਼ੁਕਰਾਨੇ ਦੀ ਅਰਦਾਸ ਗੱਠਜੋਡ਼ ਦੇ ਐਲਾਨ ਤੋਂ ਬਾਅਦ ਵਿਰੋਧੀਆਂ ਦੇ ਸਾਹ ਸੁੱਕੇ-ਖੁਰਾਣਾ, ਚੰਦੀ 27-11-2026
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ)- ਗ੍ਰੀਸ ’ਚ ਰਿਸ਼ਤੇਦਾਰ ਵਲੋਂ ਕਤਲ ਕੀਤੇ ਗਏ ਪਿੰਡ ਤਲਵੰਡੀ ਸੰਘੇਡ਼ਾ ਦੇ 2 ਸਕੇ ਭਰਾਵਾਂ ਦੇ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਵਿਦੇਸ਼ ਮੰਤਰੀ ਸ਼੍ਰੀ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਪੀਡ਼ਤ ਪਰਿਵਾਰ ਪਿੰਡ ਦੀ ਪੰਚਾਇਤ ਸਮੇਤ ਸੰਤ ਸੀਚੇਵਾਲ ਨੂੰ ਅੱਜ ਸਵੇਰੇ ਨਿਰਮਲ ਕੁਟੀਆ ਪਵਿੱਤਰ ਕਾਲੀ ਵੇਈਂ ਵਿਖੇ ਮਿਲਣ ਲਈ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ। ਪੀਡ਼ਤ ਪਰਿਵਾਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਕਤਲ ਕਰਨ ਵਾਲੇ ਰਿਸ਼ਤੇਦਾਰ ਦੀ ਪਤਨੀ ਵਲੋਂ ਹੁਣ ਉਨ੍ਹਾਂ ਨੂੰ ਜਾਨੋਂ-ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸੰਤ ਸੀਚੇਵਾਲ ਨੇ ਜਲੰਧਰ ਦੇ ਐਸ.ਐਸ.ਪੀ. ਨੂੰ ਵੀ ਹਦਾਇਤਾਂ ਕੀਤੀਆਂ ਕਿ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦੁਆਇਆ ਜਾਵੇ। ਉਨ੍ਹਾਂ ਕਿਹਾ ਕਿ ਸਰਦ ਰੁੱਤ ਦੇ ਸੈਸ਼ਨ ਦੌਰਾਨ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿਚ ਪੰਜਾਬੀਆਂ ਦੀ ਸੁਰੱਖਿਆ ਦੇ ਗੰਭੀਰ ਮੁੱਦੇ ’ਤੇ ਕੇਂਦਰ ਸਰਕਾਰ ਦਾ ਧਿਆਨ ਕੇਂਦਰਿਤ ਕਰਨ ਦਾ ਯਤਨ ਕਰਨਗੇ। ਤਲਵੰਡੀ ਸੰਘੇਡ਼ਾ ਦੇ ਰਹਿਣ ਵਾਲੇ ਬੂਟਾ ਸਿੰਘ ਤੇ ਉਨ੍ਹਾਂ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਦਲਜੀਤ ਸਿੰਘ (29 ਸਾਲ) ਅਤੇ ਗੁਰਵਿੰਦਰ ਸਿੰਘ (26 ਸਾਲ) ਨੂੰ ਉਨ੍ਹਾਂ ਦੇ ਰਿਸ਼ਤੇਦਾਰ (ਮਾਮਾ) ਸੰਦੀਪ ਸਿੰਘ ਨੇ ਖੇਤੀਬਾਡ਼ੀ ਦੇ ਕੰਮ ਲਈ ਗ੍ਰੀਸ ਬੁਲਾਇਆ ਸੀ। ਵੱਡਾ ਪੁੱਤਰ ਦਲਜੀਤ ਸਿੰਘ ਜਨਵਰੀ 2026 ਤੇ ਛੋਟਾ ਪੁੱਤਰ ਗੁਰਵਿੰਦਰ ਸਿੰਘ ਅਪ੍ਰੈਲ 2026 ਵਿਚ ਗ੍ਰੀਸ ਪਹੁੰਚਿਆ ਸੀ।ਗ੍ਰੀਸ ਪਹੁੰਚ ਕੇ ਉਸ ਦੇ ਦੋਵੇਂ ਪੁੱਤਰ ਪੂਰੀ ਮਿਹਨਤ ਅਤੇ ਲਗਨ ਨਾਲ ਆਪਣਾ ਕੰਮ ਕਰ ਰਹੇ ਸਨ। ਉਨ੍ਹਾਂ ਦੇ ਕੰਮ ਤੋਂ ਉਨ੍ਹਾਂ ਦਾ ਮਾਲਕ ਵੀ ਬਹੁਤ ਖ਼ੁਸ਼ ਸੀ, ਕਿਉਂਕਿ ਉਹ ਆਪਣੇ ਨਿਰਧਾਰਿਤ ਕੰਮ ਤੋਂ ਇਲਾਵਾ ਵੀ ਹੋਰ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਉਂਦੇ ਸਨ। ਉਨ੍ਹਾਂ ਦਾ ਰਿਸ਼ਤੇਦਾਰ ਸੰਦੀਪ ਸਿੰਘ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਦੀ ਮਿਹਨਤ ਅਤੇ ਮਾਲਕ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਕਾਰਨ ਉਨ੍ਹਾਂ ਨਾਲ ਈਰਖਾ ਕਰਨ ਲੱਗ ਪਿਆ ਸੀ।ਇਸੇ ਈਰਖਾ ਤੇ ਖੁੰਦਕ ਦੇ ਚੱਲਦਿਆਂ ਸੰਦੀਪ ਸਿੰਘ ਨੇ ਉਸ ਦੇ ਦੋਵਾਂ ਪੁੱਤਰਾਂ ਨੂੰ ਚਾਕੂ ਨਾਲ 3 ਨਵੰਬਰ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਦੀ ਇੱਕ ਦਿਲ ਕੰਬਾਊ ਤੇ ਬੇਹੱਦ ਦਰਦਨਾਕ ਵੀਡੀਓ ਬਣਾ ਕੇ ਉਸ ਵਲੋਂ ਭੇਜੀ ਗਈ ਸੀ, ਜਿਸ ਨੂੰ ਦੇਖਣ ਦਾ ਪਰਿਵਾਰ ਨੂੰ ਅੱਜ ਤੱਕ ਵੀ ਹੌਸਲਾ ਨਹੀਂ ਪਿਆ।
ਪਿਛਲੀ ਖ਼ਬਰ ਪ੍ਰਸ਼ਾਸਨ ਵਲੋਂ ਅੱਜ ਪੁਰਾਣੀ ਕਚਹਿਰੀ ਵਿਖੇ ਸਿਵਲ ਡਿਫੈਂਸ ਏਅਰ ਰੇਡ ’ਤੇ ਬਲੈਕ ਆਊਟ ਮੌਕ ਡਰਿੱਲ ਕਰਵਾਈ ਜਾਵੇਗੀ-ਜਸਜੀਤ ਸਿ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਲਈ ਅਹਿਮ ਸਾਬਤ ਹੋਵੇਗਾ-ਰਜਿੰਦਰ ਸਿੰਘ ਭਾਂਬਰੀ ਤੇ ਅਵਤਾਰ ਸਿੰਘ ਭਾਂਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।