ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਵਲੋਂ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸਰਦਾਰ ਤੇਜਵੰਤ ਸਿੰਘ ਦੇ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਅਜੀਤ ਡੈਸਕ
27-11-2026