10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੂੰ ਸਦਮਾ, ਸੱਸ ਦਾ ਦਿਹਾਂਤ

ਮਲੋਟ, 9 ਨਵੰਬਰ (ਪਾਟਿਲ)-ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਸੱਸ ਸੁਖਜਿੰਦਰ ਕੌਰ ਸੰਧੂ ਧਰਮਪਤਨੀ ਸਵ.

ਸਵ. ਸੁਖਜਿੰਦਰ ਕੌਰ ਸੰਧੂ। 10-11-2026
ਮਲੋਟ, 9 ਨਵੰਬਰ (ਪਾਟਿਲ)-ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਸੱਸ ਸੁਖਜਿੰਦਰ ਕੌਰ ਸੰਧੂ ਧਰਮਪਤਨੀ ਸਵ. ਕੁਲਤਾਰ ਸਿੰਘ ਸੰਧੂ (ਪਿੰਡ ਪੱਕੀ ਟਿੱਬੀ) ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਰੇਲਵੇ ਲਾਈਨਾਂ ਮਲੋਟ ਨੇੜੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਤਿਮ ਵਿਦਾਇਗੀ ਮੌਕੇ ਪ੍ਰਧਾਨ ਹਰਮੰਦਰ ਸਿੰਘ ਹਰੀ, ਚਰਨਜੀਤ ਸਿੰਘ ਖ਼ਾਲਸਾ, ਕਾਬਲ ਸਿੰਘ, ਮਾ. ਜਸਪਾਲ ਸਿੰਘ, ਅਸ਼ਵਨੀ ਖੇੜਾ ਕੌਂਸਲਰ, ਜਸਦੇਵ ਸਿੰਘ ਸੰਧੂ, ਪ੍ਰਤਾਪ ਸਿੰਘ, ਮਾਸਟਰ ਹਰਜਿੰਦਰ ਸਿੰਘ, ਡਾ. ਸੁਖਵੰਤ ਸਿੰਘ, ਜਗਨਨਾਥ ਸ਼ਰਮਾ, ਜਸਵਿੰਦਰ ਸਿੰਘ ਵਾਲੀਆਂ, ਕਿਰਨਦੀਪ ਸਿੰਘ ਗਿੱਲ, ਗੁਰਨਾਮ ਸਿੰਘ ਗਿੱਲ, ਜੋਗਿੰਦਰ ਸਿੰਘ ਰੱਥੜੀਆਂ, ਨੱਥੂ ਰਾਮ ਗਾਂਧੀ, ਸਾਬਕਾ ਪ੍ਰਿੰਸੀਪਲ ਡੀ.ਏ.ਵੀ. ਕਾਲਜ ਮਲੋਟ ਬਲਜੀਤ ਸਿੰਘ ਭੁੱਲਰ, ਬਲਕਾਰ ਸਿੰਘ ਵਿਰਦੀ, ਮਹਿਮਾ ਸਿੰਘ ਬਾਬਾ ਈਸ਼ਰ ਸਿੰਘ ਸਕੂਲ ਕੱਟਿਆਂਵਾਲੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਸ਼ੋਕ ਪ੍ਰਗਟ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਐਡਵਰਡਗੰਜ ਵੈੱਲਫ਼ੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।