JALANDHAR WEATHER

ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਤਿੰਨ ਰੋਜ਼ਾ ਖ਼ਾਲਸਾ ਸਾਜਨਾ ਦਿਵਸ ਸਮਾਗਮ ਹੋਏ ਸੰਪੰਨ

ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਤਿੰਨ ਰੋਜ਼ਾ ਖ਼ਾਲਸਾ ਸਾਜਨਾ ਦਿਵਸ ਸਮਾਗਮ ਸੰਪੰਨ ਹੋ ਗਏ। ਸਾਰਿਆਂ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਚੱਲੇ ਧਾਰਮਿਕ ਸਮਾਗਮਾਂ ਵਿਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਾਬਕਾ ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਬਜ਼ੁਰਗ ਅਕਾਲੀ ਆਗੂ ਜਥੇਦਾਰ ਮੋਹਣ ਸਿੰਘ ਢਾਹੇ, ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ