ਰੇਲ ਗੱਡੀ ਦੇ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
ਜੈਤੋ, 14 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਬਠਿੰਡਾ ਰੇਲ ਮਾਰਗ ’ਤੇ ਸਥਿਤ ਕਿਲੋਮੀਟਰ ਪੱਧਰ ਨੰਬਰ 174 ਦੇ ਨਜ਼ਦੀਕ ਇਕ ਵਿਅਕਤੀ ਦੀ ਮੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ। ਪੁਲਿਸ ਚੌਂਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਅੱਜ ਸਵੇਰੇ ਪਰਮਜੀਤ ਸਿੰਘ (53) ਪੁੱਤਰ ਮੁਕੰਦ ਸਿੰਘ ਵਾਸੀ ਬਾਲਮੀਕ ਕਲੌਨੀ ਬਠਿੰਡਾ ਰੋਡ ਜੈਤੋ ਜਿਸ ਨੂੰ ਘੱਟ ਸੁਣਾਈ ਦਿੰਦਾ ਸੀ, ਉਹ ਜਦ ਰੇਲਵੇ ਲਾਇਨ ਪਾਰ ਕਰ ਰਿਹਾ ਸੀ ਤਾਂ ਅਚਾਨਕ ਬਠਿੰਡਾ ਤੋਂ ਜੈਤੋ ਨੂੰ ਆ ਰਹੀ ਮੇਲ ਗੱਡੀ ਨੰਬਰ 19611 ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹ੍ਹਾਂ ਦੱਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਦੇ ਰਿਸ਼ਤੇਦਾਰ ਕ੍ਰਿਸ਼ਨ ਸਿੰਘ ਪੁੱਤਰ ਸੋਹਣ ਸਿੰਘ ਅਤੇ ਰਮੇਸ਼ ਕੁਮਾਰ ਪੁੱਤਰ ਬਲਵੀਰ ਸਿੰਘ ਦੇ ਬਿਆਨ ਦੇ ਅਧਾਰ ’ਤੇ 174 ਦੀ ਕਰਵਾਈ ਕੀਤੀ ਗਈ ਅਤੇ ਮ੍ਰਿਤਕ ਪਰਮਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।