JALANDHAR WEATHER

ਪ੍ਰਕਾਸ਼ ਸਿੰਘ ਬਾਦਲ ਦੀ ਆਜ਼ਾਦੀ ਤੋਂ ਲੈ ਕੇ ਆਖ਼ਰੀ ਸਾਹਾਂ ਤੱਕ ਖ਼ਾਲਸਾ ਪੰਥ ਅਤੇ ਪੰਜਾਬ ਲਈ ਜੂਝਦੇ ਰਹੇ - ਬੀਬੀ ਹਰਪ੍ਰੀਤ ਕੌਰ

ਘਨੌਰ, 29 ਅਪ੍ਰੈਲ (ਸਰਦਾਰਾ ਸਿੰਘ ਲਾਛੜੂ) - ਪ੍ਰਕਾਸ਼ ਸਿੰਘ ਬਾਦਲ ਦੇਸ ਦੀ ਆਜ਼ਾਦੀ ਤੋਂ ਲੈ ਕੇ ਆਖਰੀ ਸਾਹਾਂ ਤੱਕ ਖਾਲਸਾ ਪੰਥ ਅਤੇ ਪੰਜਾਬ ਲਈ ਜੂਝਦੇ ਰਹੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਪੰਜਾਬ ਅਜਾਇਬ ਸਿੰਘ ਮੁਖਮੇਲਪਰ ਅਤੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਸਾਰਿਆਂ ਨੂੰ ਆਪਣੇ ਕਲਾਵੇ ਵਿਚ ਲੈ ਕੇ ਚੱਲਣ ਵਾਲੇ ਅਤੇ ਇਕ ਸਾਗਰ ਦੀ ਤਰ੍ਹਾਂ ਸ਼ਾਂਤ ਚਿੱਤ ਸਨ | ਵੱਡੀ ਤੋਂ ਵੱਡੀ ਮੁਸ਼ਕਲ ਵੀ ਕਦੇ ਉਨ੍ਹਾਂ ਦੀ ਸ਼ਾਂਤੀ ਨੂੰ ਕ੍ਰੋਧ ਵਿਚ ਨਾ ਬਦਲ ਸਕੀ | ਉਨ੍ਹਾਂ ਦੇ ਜਾਣ ਦਾ ਘਾਟਾ ਜਿਥੇ ਸਾਰੇ ਪੰਜਾਬੀਆਂ ਨੂੰ ਪਿਆ ਹੈ, ਉਥੇ ਸਾਨੂੰ ਅਤੇ ਸਾਡੇ ਸਾਰੇ ਪ੍ਰੀਵਾਰ ਨੂੰ ਨਿੱਜੀ ਘਾਟਾ ਪਿਆ ਜੋ ਕਦੇ ਨਾ ਪੂਰਾ ਹੋਣ ਵਾਲਾ ਹੈ | ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਉਨਾਂ ਵੱਲੋ ਸਥਾਪਿਤ ਕੀਤੀ ਅਮਨ ਸਾਤੀ ਨੂੰ ਲੋਕ ਹਮੇਸਾ ਯਾਦ ਰੱਖਣਗੇ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਇਸ ਜਹਾਨ ਤੋਂ ਚਲੇ ਜਾਣ ਨਾਲ ਸਿੱਖ ਪੰਥ, ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ ਜਿਸ ਦੀ ਭਰਪਾਈ ਕਦੇ ਨਹੀ ਹੋ ਸਕਦੀ ਹੈ | ਬੀਬੀ ਮੁਖਮੈਲਪੁਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਨੂੰ ਵੱਖਰੀ ਹੋਂਦ ਦੀ ਕਾਇਮੀ ਅਤੇ ਮੁਲਕ ਵਿਚ ਖੇਤਰੀ ਪਾਰਟੀਆਂ ਨੂੰ ਸ਼ਕਤੀਸ਼ਾਲੀ ਕਰਨ ਦੇ ਮੁੱਦਈ ਰਹੇ ਹਨ ਅਤੇ ਉਹ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿਚ ਦੁਨੀਆ ਭਰ ਵਿਚ ਜਾਣੇ ਜਾਂਦੇ ਰਹਿਣਗੇ | ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇਕ ਅਜਿਹੇ ਯੁਗ ਦਾ ਅੰਤ ਹੋ ਗਿਆ ਹੈ | ਜਿਸ ਨੇ ਭਾਰਤ ਦੀ ਅਜ਼ਾਦੀ ਤੋਂ ਲੈ ਕੇ ਇਸ ਸੱਦੀ ਦੇ ਹਰ ਬਦਲਾਅ ਨੂੰ ਬਹੁਤ ਨੇੜੇ ਤੋਂ ਵੇਖਿਆ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ